ਐਡੂਫਾਈਡ ਕਿੰਡਰਗਾਰਡਨ ਸਕੂਲ ’ਚ ਮਨਾਇਆ ਦੁਸਹਿਰਾ ਐਡੂਫਾਈਡ ਕਿੰਡਰਗਾਰਡਨ ਸਕੂਲ 'ਚ ਦੁਸਹਿਰਾ ਮਨਾਇਆ
Publish Date: Sun, 18 Oct 2026 05:39 PM (IST)
Updated Date: Sun, 18 Oct 2026 05:39 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਣਜੀਤ ਐਵੀਨਿਊ ਡੀ ਬਲਾਕ-35 ਵਿਖੇ ਸਥਿਤ ਐਡੂਫਾਈਡ ਕਿੰਡਰਗਾਰਡਨ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਸਮਾਰੋਹ ਸਕੂਲ ਦੇ ਡਾਇਰੈਕਟਰ ਅੰਕਿਤ ਅਰੋੜਾ, ਆਸ਼ਿਮਾ ਅਰੋੜਾ ਅਤੇ ਪ੍ਰਿੰਸੀਪਲ ਨੇਹਾ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ’ਚ ਛੋਟੇ-ਛੋਟੇ ਬੱਚਿਆਂ ਨੇ ਰਾਮ, ਸੀਤਾ, ਲਕਸ਼ਮਣ, ਹਨੂੰਮਾਨ ਅਤੇ ਰਾਵਣ ਦੇ ਰੂਪ ਧਾਰ ਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਵੱਲੋਂ ਰਾਮਾਇਣ ’ਤੇ ਅਧਾਰਿਤ ਲਘੂ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਉਨ੍ਹਾਂ ਨੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਵਿਖੇ ਰਾਵਣ ਦੇ ਪੁਤਲੇ ਦਾ ਪ੍ਰਤੀਕਾਤਮਕ ਦਹਿਨ ਵੀ ਕੀਤਾ ਗਿਆ, ਜਿਸ ਨੂੰ ਦੇਖ ਕੇ ਬੱਚੇ ਬਹੁਤ ਖੁਸ਼ ਹੋਏ। ਡਾਇਰੈਕਟਰ ਅੰਕਿਤ ਅਰੋੜਾ ਅਤੇ ਆਸ਼ਿਮਾ ਅਰੋੜਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਦੁਸਹਿਰਾ ਸਾਨੂੰ ਸਿਖਾਉਂਦਾ ਹੈ ਕਿ ਚਾਹੇ ਬੁਰਾਈ ਕਿੰਨੀ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ, ਅੰਤ ਵਿਚ ਜਿੱਤ ਹਮੇਸ਼ਾ ਸੱਚ ਤੇ ਚੰਗਿਆਈ ਦੀ ਹੁੰਦੀ ਹੈ। ਬੱਚਿਆਂ ਨੂੰ ਬਚਪਨ ਤੋਂ ਹੀ ਆਪਣੇ ਸੱਭਿਆਚਾਰ ਅਤੇ ਤਿਉਹਾਰਾਂ ਨਾਲ ਜੋੜਨਾ ਸਾਡਾ ਮੁੱਖ ਉਦੇਸ਼ ਹੈ। ਪ੍ਰਿੰਸੀਪਲ ਨੇਹਾ ਅਰੋੜਾ ਨੇ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਨਾਲ ਬੱਚਿਆਂ ਵਿਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਆਪਣੇ ਦੇਸ਼ ਦੇ ਇਤਿਹਾਸ ਅਤੇ ਪਰੰਪਰਾਵਾਂ ਨੂੰ ਨੇੜਿਓਂ ਜਾਣਦੇ ਹਨ। ਸਮਾਗਮ ਦੇ ਅੰਤ ’ਚ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਅਤੇ ਮਿਠਾਈਆਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਮਾਪੇ ਵੀ ਹਾਜ਼ਰ ਸਨ।