- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀਕੇ ਡੀਏਵੀ ਕਾਲਜ 'ਚ ‘ਵਿਜ਼ਨ ਟੂ ਵੈਂਚਰ: ਯੁਵਾ ਇਨੋਵੇਸ਼ਨ ਮੇਲਾ 3.0’ ਦਾ ਆਯੋਜਨ

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ
ਅੰਮ੍ਰਿਤਸਰ : ਬੀਬੀਕੇ ਡੀਏਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵੱਲੋਂ ਨੈਸ਼ਨਲ ਐਜੂਟ੍ਰਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਵਿਜ਼ਨ ਟੂ ਵੈਂਚਰ: ਯੁਵਾ ਇਨੋਵੇਸ਼ਨ ਮੇਲਾ 3.0’ ਦਾ ਆਯੋਜਨ ਕੀਤਾ ਗਿਆ। ਨੈਸ਼ਨਲ ਐਜੂਟ੍ਰਸਟ ਆਫ਼ ਇੰਡੀਆ, ਭਾਰਤ ਸਰਕਾਰ ਦੇ ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਅਧੀਨ ਰਜਿਸਟਰਡ ਸੰਸਥਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥਣਾਂ ’ਚ ਉੱਦਮੀ ਹੁਨਰਾਂ, ਨਵੀਨਤਮ ਸੋਚ ਅਤੇ ਸਵੈ-ਨਿਰਭਰਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਹ ਸਮਾਗਮ ਆਰੀਆ ਸਮਾਜ ਅਤੇ ਭਾਰਤ ਵਿੱਚ ਡੀਏਵੀ ਲਹਿਰ ਦੇ ਮਜ਼ਬੂਤ ਥੰਮ੍ਹ ਮਹਾਤਮਾ ਆਨੰਦ ਸਵਾਮੀ ਜੀ ਨੂੰ ਸਮਰਪਿਤ ਸੀ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਾਤਾਵਰਣ-ਅਨੁਕੂਲ ਨਵੀਨਤਾ, ਹੁਨਰ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਿਦਆਰਥਣਾਂ ਦੀ ਸਿਰਜਣਾਤਮਕਤਾ, ਨਵੀਨਤਾਕਾਰੀ ਸੋਚ ਅਤੇ ਉੱਦਮੀ ਭਾਵਨਾ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਦੀ ਉੱਦਮੀ ਪ੍ਰਤਿਭਾ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਪ੍ਰਦਰਸ਼ਿਤ ਕਰਨ ਵਿੱਚ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੀਬੀਕੇ
ਡੀਏਵੀ ਕਾਲਜ ਫ਼ਾਰ ਵੂਮੈਨ ਨੇ ਹਮੇਸ਼ਾ ਹੀ ਵਿਹਾਰਕ ਅਨੁਭਵ-ਆਧਾਰਿਤ ਸਿੱਖਿਆ ਅਤੇ ਹੁਨਰ-ਆਧਾਰਿਤ ਅਧਿਆਪਨ ਨੂੰ ਉਤਸ਼ਾਹਿਤ ਕੀਤਾ ਹੈ। ਕਾਲਜ ਮਹਿਲਾ ਸਸ਼ਕਤੀਕਰਨ ਦੇ ਇੱਕ ਮਹੱਤਵਪੂਰਨ ਮਾਰਗ ਵਜੋਂ ਸਵੈ-ਨਿਰਭਰਤਾ ਦੇ ਸਿਧਾਂਤ ਨੂੰ ਦ੍ਰਿੜ੍ਹਤਾ ਨਾਲ ਅਪਣਾਉਂਦਾ ਆ ਰਿਹਾ ਹੈ। ਇਸ ਮੌਕੇ ਸਥਾਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਨੇ ਆਪਣੀ ਹਾਜ਼ਰੀ ਅਤੇ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਸਮਾਗਮ ਦੀ ਸ਼ੋਭਾ ਵਧਾਈ ਅਤੇ ਸਮੂਹ ਹਾਜ਼ਰੀਨ ਨੂੰ ਆਪਣਾ ਅਸ਼ੀਰਵਾਦ ਦਿੱਤਾ।