ਬੇਰਿੰਗ ਸਕੂਲ ’ਚ ਕਰਵਾਇਆ ਪ੍ਰਤਿਭਾ ਪ੍ਰਦਰਸ਼ਨ ਸਮਾਰੋਹ
ਬੇਰਿੰਗ ਸਕੂਲ ’ਚ ਕਰਵਾਇਆ ਪ੍ਰਤਿਭਾ ਪ੍ਰਦਰਸ਼ਨ ਸਮਾਰੋਹ
Publish Date: Sun, 18 Oct 2026 05:44 PM (IST)
Updated Date: Sun, 18 Oct 2026 05:45 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਬੇਰਿੰਗ ਸਕੂਲ ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਤਿਭਾ ਪ੍ਰਦਰਸ਼ਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਕੁੱਲ 188 ਵਿਦਿਆਰਥੀਆਂ ਨੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ। ਸਮਾਰੋਹ ਦੌਰਾਨ ਵਿਿਦਆਰਥੀਆਂ ਨੇ ਨਾਚ, ਗਾਇਨ, ਮਿਮਿਕਰੀ, ਮੋਨੋ ਐਕਟਿੰਗ ਅਤੇ ਹੋਰ ਵਿਸ਼ੇਸ਼ ਹੁਨਰਾਂ ਨਾਲ ਸਬੰਧਤ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਵਿਦਿਆਰਥੀ ਵਿੱਚ ਕੋਈ ਨਾ ਕੋਈ ਵਿਸ਼ੇਸ਼ ਹੁਨਰ ਹੁੰਦਾ ਹੈ। ਸਹੀ ਮਾਰਗਦਰਸ਼ਨ ਅਤੇ ਢੁੱਕਵੇਂ ਮੌਕੇ ਮਿਲਣ ਨਾਲ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰ ਸਕਦੇ ਹਨ। ਅਜਿਹੇ ਸਮਾਗਮ ਵਿਿਦਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਸਮਾਰੋਹ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਵਿਦਿਆਰਥੀਆਂ ਦੀ ਭਾਗੀਦਾਰੀ ਵਾਲਾ ਇਹ ਸਮਾਗਮ ਉਤਸ਼ਾਹ ਭਰਿਆ ਅਤੇ ਯਾਦਗਾਰੀ ਰਿਹਾ।