ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਹੋਵੇਗਾ ਰੌਸ਼ਨ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ
Publish Date: Sun, 18 Oct 2026 05:48 PM (IST)
Updated Date: Sun, 18 Oct 2026 05:51 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਵਿੱਚ ਗਲੀ ਸੂਰਜ ਵਾਲੀ, ਗਲੀ ਅੰਜੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿਚ ਨਵੀਆਂ ਲ਼ਓਧ ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਵਾਰਡ ਨੰਬਰ 60 ਵਿੱਚ ਇੱਕ ਨਵਾਂ ਸੀਵਰੇਜ ਸਿਸਟਮ ਲਗਾਇਆ ਗਿਆ ਹੈ। ਹੁਣ, ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਗਲੀਆਂ ਵਿਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਲਗਪਗ 1,100 ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ ਤੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ। ਇਸ ਪਹਿਲਕਦਮੀ ਤਹਿਤ, ਜਿੱਥੇ ਵੀ ਕਮੀ ਹੈ, ਉੱਥੇ ਰੋਜ਼ਾਨਾ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਸਾਰੀਆਂ ਮਨਜ਼ੂਰਸ਼ੁਦਾ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨਾਂ ਪੰਚਾਇਤਾਂ ਦੇ ਸਾਰੇ ਵਾਰਡਾਂ ਅਤੇ ਖੇਤਰਾਂ ਵਿੱਚ ਮਾੜੀ ਸੀਵਰੇਜ ਪ੍ਰਣਾਲੀ ਨੂੰ ਬਦਲਿਆ ਜਾ ਰਿਹਾ ਹੈ। ਨਵੀਂ ਸੀਵਰੇਜ ਪ੍ਰਣਾਲੀ ਦੀ ਸਥਾਪਨਾ ਤੋਂ ਬਾਅਦ, ਗਲੀਆਂ ਨੂੰ ਕੰਕਰੀਟ ਦੇ ਫਰਸ਼ ਅਤੇ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਾਰਡ ਨੰਬਰ 60 ਦੇ ਵਸਨੀਕਾਂ ਨੇ ਵਿਧਾਇਕ ਡਾ. ਅਜੇ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਮਾੜੀ ਸੀਵਰੇਜ ਪ੍ਰਣਾਲੀ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ, ਲਗਭਗ 50 ਸਾਲਾਂ ਬਾਅਦ, ਇਲਾਕੇ ਵਿੱਚ ਇੱਕ ਨਵਾਂ ਸੀਵਰੇਜ ਪ੍ਰਣਾਲੀ ਸਥਾਪਤ ਕੀਤੀ ਗਈ ਹੈ। ਉਹ ਇਸ ਲਈ ਵਿਧਾਇਕ ਡਾ. ਅਜੇ ਗੁਪਤਾ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਵਾਰਡ ਇੰਚਾਰਜ ਵਿਸ਼ਾਲ ਗਿੱਲ, ਰਾਮਕੁਮਾਰ, ਵਾਸੂ ਗਿੱਲ, ਗੌਰਵ ਮੱਟੂ, ਰਿਤੂ ਮਹਾਜਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।