ਖੇਡ ਸਮਾਗਮ ’ਚ ਚੇਅਰਮੈਨ ਤਰੁਣ ਵਾਲੀਆ ਸਨਮਾਨਿਤ ਖੇਡ ਸਮਾਰੋਹ ਦੌਰਾਨ ਚੇਅਰਮੈਨ ਤਰੁਣ ਵਾਲੀਆ ਸਨਮਾਨਿਤ
Publish Date: Sun, 18 Oct 2026 06:21 PM (IST)
Updated Date: Sun, 18 Oct 2026 06:24 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖ਼ਾਲਸਾ ਕਾਲਜ ਵਿਖੇ ਖੇਡ ਸਮਾਗਮ ’ਚ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਅੰਮ੍ਰਿਤਸਰ ਹਲਕਾ ਪੂਰਬੀ ਚੇਅਰਮੈਨ ਤਰੁਣ ਵਾਲੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡੀਐੱਸਓ ਗੁਰਪ੍ਰੀਤ ਸਿੰਘ, ਅਕਾਸ਼ ਬੋਪਾਰਾਏ ਅਤੇ ਸੁਮਿਤ ਹੰਸਪਾਲ ਵੀ ਮੌਜੂਦ ਸਨ। ਤਰੁਣ ਵਾਲੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਤਰੁਣ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਪਰੰਤ ਉਨ੍ਹਾਂ ਨੇ ਰਸਮੀ ਤੌਰ ’ਤੇ ਖੇਡ ਮੁਕਾਬਲੇ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨਾਲ ਜਾਣ-ਪਛਾਣ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਚੇਅਰਮੈਨ ਤਰੁਣ ਵਾਲੀਆ ਦਾ ਸਨਮਾਨ ਕਰਦਿਆਂ ਧੰਨਵਾਦ ਕੀਤਾ।