ਕਾਂਗਰਸੀ ਆਗੂਆਂ ਵੱਲੋਂ ਸੱਚਰ ਦਾ ਵਿਸ਼ੇਸ਼ ਸਨਮਾਨ ਕਾਂਗਰਸੀ ਆਗੂਆਂ ਵੱਲੋਂ ਸੱਚਰ ਦਾ ਵਿਸ਼ੇਸ਼ ਸਨਮਾਨ
Publish Date: Sun, 15 Nov 2026 07:06 PM (IST)
Updated Date: Mon, 16 Nov 2026 04:04 AM (IST)
ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਹਲਕਾ ਮਜੀਠਾ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਭਗਵੰਤਪਾਲ ਸਿੰਘ ਸੱਚਰ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਬਿਹਤਰੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ, ਐਸਸੀ ਵਿੰਗ, ਬੀਸੀ ਵਿੰਗ, ਯੂਥ ਕਾਂਗਰਸ, ਕਿਸਾਨ ਵਿੰਗ ਅਤੇ ਹੋਰ ਫਰੰਟਲ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੇ ਭਗਵੰਤਪਾਲ ਸਿੰਘ ਸੱਚਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਵਿੱਚ ਕਾਂਗਰਸੀ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ ਅਤੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ, ਇਕਜੁੱਟਤਾ ਅਤੇ ਪੂਰੀ ਮਿਹਨਤ ਨਾਲ ਹਲਕੇ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੱਕ ਵਰਕਰਾਂ ਨੂੰ ਨਾਲ ਲੈ ਕੇ ਚੱਲਦਿਆਂ ਲੋਕਾਂ ਦੇ ਮੁੱਦਿਆਂ ਨੂੰ ਉਭਾਰਨਾ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਭਗਵੰਤਪਾਲ ਸਿੰਘ ਸੱਚਰ ਨੇ ਸਨਮਾਨ ਲਈ ਸਮੂਹ ਆਗੂਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ, ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਲਈ ਵਚਨਬੱਧ ਹਨ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਚੋਣਾਂ ਲਈ ਹਲਕਾ ਮਜੀਠਾ ਵਿੱਚ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਪੱਧਰ ’ਤੇ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਬਲਾਕ ਮਜੀਠਾ-1 ਦੇ ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆਂ ਕਲਾਂ, ਬਲਾਕ ਮਜੀਠਾ-2 ਦੇ ਪ੍ਰਧਾਨ ਸੰਦੀਪ ਸਿੰਘ ਕਾਜੀਕੋਟ, ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਝਿਲਮਿਲ ਸਿੰਘ ਬਾਠ, ਦਲਜੀਤ ਸਿੰਘ ਪੱਖਰਪੁਰਾ, ਸਵਿੰਦਰ ਸਿੰਘ ਤਨੇਲ, ਬੀਬੀ ਮਨਜੀਤ ਕੌਰ ਅਤੇ ਪਲਵਿੰਦਰ ਸਿੰਘ ਪੰਧੇਰ, ਯੂਥ ਵਿੰਗ ਦੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ, ਬਲਾਕ ਮਜੀਠਾ-1 ਯੂਥ ਵਿੰਗ ਦੇ ਪ੍ਰਧਾਨ ਲਾਡੀ ਮਜੀਠਾ, ਬਲਾਕ ਮਜੀਠਾ-2 ਯੂਥ ਵਿੰਗ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ ਪਾਖਰਪੁਰ, ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਤਨੇਲ, ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਭੇਏਵਾਲ, ਹਰਮਨ ਸਿੰਘ ਗਿੱਲ, ਐੱਸਸੀ ਵਿੰਗ ਮਜੀਠਾ-1 ਦੇ ਚੇਅਰਮੈਨ ਸਵਿੰਦਰ ਸਿੰਘ ਆਕੜ ਮਜੀਠਾ, ਐਸ.ਸੀ. ਵਿੰਗ ਮਜੀਠਾ-2 ਦੇ ਚੇਅਰਮੈਨ ਪ੍ਰਗਟ ਸਿੰਘ ਚੰਨਣਕੇ ਅਤੇ ਜ਼ਿਲ੍ਹਾ ਓਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਬੋਪਾਰਾਏ, ਤਜਿੰਦਰ ਸਿੰਘ ਤਰਫਾਨ, ਅੰਗਰੇਜ ਸਿੰਘ, ਕਰਨ ਚੋਗਾਵਾਂ, ਹਰਪਾਲ ਸਿੰਘ ਸੋਹੀਆ, ਮਲਕੀਤ ਸਿੰਘ ਪੰਧੇਰ, ਸੁਲੱਖਣ ਸਿੰਘ ਕੱਥੂਨੰਗਲ, ਡਾ ਸੁਖਵਿੰਦਰ ਸਿੰਘ ਰੰਧਾਵਾ, ਮੋਹਨ ਸਿੰਘ, ਹਰਪ੍ਰੀਤ ਸਿੰਘ ਚੋਗਾਵਾਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।