ਮਿਸ਼ਨ ਹੈਲਪ ਫਾਊਂਡੇਸ਼ਨ ਨੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਮਿਸ਼ਨ ਹੈਲਪ ਫਾਊਂਡੇਸ਼ਨ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ
Publish Date: Sun, 22 Nov 2026 04:29 PM (IST)
Updated Date: Sun, 22 Nov 2026 04:31 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮਿਸ਼ਨ ਹੈਲਪ ਫਾਊਂਡੇਸ਼ਨ ਪੰਜਾਬ ਵੱਲੋਂ ਮਾਨਵਤਾ ਦੀ ਸੇਵਾ ਲਈ ਇੱਕ ਵੱਡਾ ਉਪਰਾਲਾ ਗਿਆ। ਫਾਊਂਡੇਸ਼ਨ ਵੱਲੋਂ ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਪਾਰਕ ਦੇ ਨੇੜੇ, ਅੰਮ੍ਰਿਤਸਰ ਕੈਂਟ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਲੋੜਵੰਦ ਮਰੀਜ਼ਾਂ, ਥੈਲੇਸੀਮੀਆ ਪੀੜਤ ਬੱਚਿਆਂ, ਐਕਸੀਡੈਂਟ ਪੀੜਤਾਂ ਅਤੇ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਲਈ ਖੂਨ ਦੀ ਕਮੀ ਨੂੰ ਪੂਰਾ ਕਰਨਾ ਹੈ। ਫਾਊਂਡੇਸ਼ਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੁੰਦਾ, ਕਿਉਂਕਿ ਤੁਹਾਡੇ ਦਿੱਤੇ ਇੱਕ ਯੂਨਿਟ ਖੂਨ ਨਾਲ ਤਿੰਨ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ ਅਤੇ ਏਕ ਸਹਾਰਾ ਐੱਨਜੀਓ ਦੇ ਮੁੱਖ ਸੇਵਾਦਾਰ ਤੇ ‘ਆਪ’ ਆਗੂ ਕਮਲ ਕੁਮਾਰ ਸ਼ਾਮਿਲ ਹੋਏ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਯੁਵਰਾਜ ਵਡਾਲੀ, ਚੇਅਰਮੈਨ ਪਵਨ ਸਭਰਵਾਲ, ਚੇਅਰਮੈਨ ਡੈਨੀਅਲ ਭੱਟੀ ਅਤੇ ਰਿਤਿਕ ਜੌਸਫ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਖ਼ੂਨਦਾਨ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕੈਂਪ ’ਚ ਡਾਕਟਰਾਂ ਦੀ ਟੀਮ ਵੱਲੋਂ ਪੂਰੀ ਜਾਂਚ ਕੀਤੀ ਗਈ ਅਤੇ ਖੂਨਦਾਨ ਕਰਨ ਵਾਲੇ ਹਰ ਵਿਅਕਤੀ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕਰਨਦੀਪ ਸਿੰਘ, ਹਰਸ਼ ਵੈਦਿਆ ਅਤੇ ਕੁਨਾਲ ਰਾਜਪੂਤ ਵੱਲੋਂ ਅਹਿਮ ਭੂਮਿਕਾ ਨਿਭਾਈ। ਫਾਊਂਡੇਸ਼ਨ ਵਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਜਰਨੈਲ ਸਿੰਘ ਢੋਟ ਅਤੇ ਕਮਲ ਕੁਮਾਰ ਨੇ ਨੌਜਵਾਨਾਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਰੇ ਮਿਲ ਕੇ ਇਹ ਸੰਦੇਸ਼ ਦੇਈਏ ਕਿ ਅੰਮ੍ਰਿਤਸਰ ਦਾ ਨੌਜਵਾਨ ਸਿਰਫ਼ ਆਪਣੇ ਲਈ ਨਹੀਂ, ਸਗੋਂ ਸਮਾਜ ਲਈ ਵੀ ਜਿਉਂਦਾ ਹੈ।