ਸਨਾਤਨ ਧਰਮ ਦੇ ਪ੍ਰਚਾਰ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ : ਚੇਤਨ ਕੱਕੜ
ਸਨਾਤਨ ਧਰਮ ਦੇ ਪ੍ਰਚਾਰ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ: ਚੇਤਨ ਕੱਕੜ
Publish Date: Sun, 22 Nov 2026 04:35 PM (IST)
Updated Date: Sun, 22 Nov 2026 04:37 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸਨਾਤਨ ਸੇਵਾ ਸਮਿਤੀ ਪੰਜਾਬ ਦੇ ਆਗੂ ਚੇਤਨ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਹਿੰਦੂ ਏਕਤਾ ਨੂੰ ਹੋਰ ਮਜ਼ਬੂਤ ਅਤੇ ਕਾਇਮ ਰੱਖਣ ਲਈ ਸਮਿਤੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਨਾਤਨ ਧਰਮ ਦੇ ਪ੍ਰਚਾਰ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਅਤੇ ਸਮਾਜ ਨੂੰ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਚੇਤਨ ਕੱਕੜ ਨੇ ਕਿਹਾ ਕਿ ਸਨਾਤਨ ਧਰਮ ਨੂੰ ਪਹਿਲ ਦਿੰਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਸਨਾਤਨੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ ਅਤੇ ਪੂਰੇ ਵਿਸ਼ਵ ਵਿਚ ਵੱਸਦੇ ਸਨਾਤਨੀਆਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਭਗਵੰਤ ਮਾਨ ਸਰਕਾਰ ਨੇ ਸਨਾਤਨ ਦਾ ਪ੍ਰਚਾਰ ਵੱਡੇ ਪੱਧਰ ਤੇ ਕੀਤਾ ਹੈ ਤੇ ਲੋਕ ਵੀ ਧਾਰਮਿਕ ਸਮਾਗਮਾਂ ਨਾਲ ਜੁੜ ਕੇ ਏਕਤਾ ਦਾ ਸਬੂਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਸਨਾਤਨ ਧਰਮ ਨਾਲ ਜੁੜੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਆਪ ਸਰਕਾਰ ਨੂੰ ਸਹਿਯੋਗ ਕਰਨਗੇ, ਤਾਂ ਜੋ ਧਰਮ ਦਾ ਪ੍ਰਚਾਰ ਹੋਰ ਤੇਜ ਕੀਤਾ ਜਾ ਸਕੇ।