ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
Publish Date: Sun, 22 Nov 2026 04:51 PM (IST)
Updated Date: Sun, 22 Nov 2026 04:52 PM (IST)
ਗੁਰਜਿੰਦਰ ਮਾਹਲ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ, ਸਿਵਲ ਸਰਜਨ ਡਾ. ਭਾਰਤੀ ਧਵਨ ਵਲੋਂ ਜੰਡਿਆਲਾ ਵਿਖੇ ਇਕ ਬੂਥ ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵਲੋਂ ਇਹ ਰਾਊਡ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਆਮ ਜਨਤਾ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਇਸ ਅਵਸਰ ਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਰਸ਼ਮੀ ਵਿੱਜ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 2763949 ਅਬਾਦੀ ਦੇ 544777 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 296643 ਬੱਚਿਆਂ ਨੂੰ 1193 ਟੀਮਾਂ ਵਲੋ ਪੋਲੀਓ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 250 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਸੀਨੀਅਰ ਮੈਡੀਕਲ ਅਫਸਰ ਡਾ. ਜਸਪਾਲ ਸਿੰਘ, ਜ਼ਿਲ੍ਹਾ ਐੱਮਈਆਈਓ ਅਮਰਦੀਪ ਸਿੰਘ, ਡਾ. ਵਨੀਤ ਕੌਰ, ਸੌਰਵ ਸ਼ਰਮਾ, ਹਰਜੀਤ ਸਿੰਘ, ਬਲਰਾਜ ਸਿੰਘ, ਕੰਵਰਦੀਪ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।