ਮੁਸ਼ਕਲਾਂ ਦੇ ਹੱਲ ਲਈ ਸੁੱਖ ਔਜਲਾ ਨੂੰ ਮਿਲਿਆ ਮਸੀਹੀ ਭਾਈਚਾਰਾ ਲੰਮੇਂ ਸਮੇਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸੁੱਖ ਔਜਲਾ ਨੂੰ ਮਿਿਲਆ ਮਸੀਹੀ ਭਾਈਚਾਰਾ
Publish Date: Sun, 22 Nov 2026 06:28 PM (IST)
Updated Date: Sun, 22 Nov 2026 06:31 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਸੀਹੀ ਭਾਈਚਾਰੇ ਨੂੰ ਪਿਛਲੇ ਲੰਮੇ ਸਮੇਂ ਤੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਉਭਾਰਨ ਲਈ ਅਜਨਾਲਾ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਛੋਟੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਨੂੰ ਮਸੀਹੀ ਭਾਈਚਾਰੇ ਦੇ ਆਗੂਆਂ, ਪਾਸਟਰਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਅਜਨਾਲਾ ਸ਼ਹਿਰ ਦੇ ਬੱਬੂ ਪੈਲੇਸ ਵਿਖੇ ਹੋਈ ਇਸ ਮੀਟਿੰਗ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਮਸੀਹੀ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਦੌਰਾਨ ਪਾਸਟਰਾਂ ਅਤੇ ਮਸੀਹੀ ਐਸੋਸੀਏਸ਼ਨ ਦੇ ਆਗੂਆਂ ਨੇ ਭਾਈਚਾਰੇ ਨੂੰ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਸੁਖਜਿੰਦਰ ਸਿੰਘ ਸੁੱਖ ਔਜਲਾ ਦੇ ਧਿਆਨ ਵਿਚ ਲਿਆਂਦਾ। ਆਗੂਆਂ ਨੇ ਦੱਸਿਆ ਕਿ ਭਾਈਚਾਰੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਕਰ ਰਹੇ ਹਨ ਅਤੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣ ਦੀ ਲੋੜ ਹੈ। ਮੀਟਿੰਗ ਦੌਰਾਨ ਮਸੀਹੀ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਆਪਣਾ ਪੱਖ ਰੱਖਿਆ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਭਾਈਚਾਰੇ ਦੇ ਆਗੂਆਂ ਨੇ ਸੁਖ ਔਜਲਾ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦਾ ਧਿਆਨ ਦਿਵਾਇਆ। ਇਸ ਮੌਕੇ ਡਾ. ਨਿਯਮਤ ਮਸੀਹ ਸੂਫ਼ੀ, ਸਾਬਕਾ ਸੂਬਾ ਸਕੱਤਰ, ਪਾਸਟਰ ਡੈਨੀਅਲ ਖੋਖਰ, ਯਾਕੂਬ ਮਸੀਹ, ਸਟੇਟ ਸਕੱਤਰ ਏਆਈਸੀਬੀ, ਪਾਸਟਰ ਪ੍ਰਕਾਸ਼ ਮਸੀਹ ਅਤੇ ਪਾਸਟਰ ਐਸੋਸੀਏਸ਼ਨ ਦੇ ਚੇਅਰਮੈਨ ਸਮੇਤ ਹੋਰ ਮਸੀਹੀ ਆਗੂ ਅਤੇ ਭਾਈਚਾਰੇ ਦੇ ਪਤਵੰਤੇ ਹਾਜ਼ਰ ਸਨ।