ਦਾਦੀ ਦੇ ਚੁੱਗੇ ਫੁੱਲ, ਵੀਡੀਓ ਕਾਲ ’ਤੇ ਨਹੀਂ ਜੁੜ ਸਕੇ ਅੰਮ੍ਰਿਤਪਾਲ ਦਾਦੀ ਦੀਆਂ ਅਸਥੀਆਂ ਚੁਣੀਆਂ, ਵੀਡੀਓ ਕਾਲ 'ਤੇ ਨਹੀਂ ਜੁੜ ਸਕੇ ਅੰਮ੍ਰਿਤਪਾਲ ਸਿੰਘ
Publish Date: Sun, 22 Nov 2026 06:58 PM (IST)
Updated Date: Sun, 22 Nov 2026 07:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੀ ਅੰਤਿਮ ਅਰਦਾਸ ਅੱਜ ਸੋਮਵਾਰ ਨੂੰ ਹੋਵੇਗੀ। ਪਿੰਡ ਜੱਲੂਪੁਰ ਖੇੜਾ ਸਥਿਤ ਗੁਰਦੁਆਰਾ ਬਾਬਾ ਕਾਲਾ ਮੇਹਰ ਜੀ ਚ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਅੰਤਿਮ ਅਰਦਾਸ ਹੋਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਪਿੰਡ ਜੱਲੂਪੁਰ ਖੇੜਾ ਚ ਪਰਿਵਾਰ ਦੇ ਮੈਂਬਰਾਂ, ਜਥੇਬੰਦੀ ਦੇ ਆਗੂਆਂ ਅਤੇ ਸੰਗਤ ਦੀ ਮੌਜੂਦਗੀ ਚ ਚਰਨ ਕੌਰ ਦੀਆਂ ਅਸਥੀਆਂ ਸੰਭਾਲਣ ਦੀ ਰਸਮ ਨਿਭਾਈ ਗਈ। ਇਸ ਮੌਕੇ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਵੀ ਸ਼ਾਮਲ ਹੋਏ। ਹਾਲਾਕਿ ਅੰਮ੍ਰਿਤਪਾਲ ਸਿੰਘ ਇਸ ਰਸਮ ਚ ਵੀਡੀਓ ਕਾਲ ਦੇ ਜ਼ਰੀਏ ਵੀ ਸ਼ਾਮਲ ਨਹੀਂ ਹੋ ਸਕੇ। ਪਰਿਵਾਰ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਚ ਦੇਰੀ ਨਾਲ ਪਹੁੰਚਣ ਕਾਰਨ ਉਨ੍ਹਾਂ ਦਾ ਸੰਪਰਕ ਨਹੀਂ ਹੋ ਸਕਿਆ। ਅੰਤਿਮ ਅਰਦਾਸ ਦੇ ਮੌਕੇ ਤੇ ਕਾਰਜ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਕੀਰਤਨ ਕਰਨਗੇ, ਜਦਕਿ ਗਿਆਨੀ ਦਵਿੰਦਰ ਸਿੰਘ ਸ੍ਰੀ ਗੋਇੰਦਵਾਲ ਸਾਹਿਬ ਵਾਲੇ ਗੁਰਬਾਣੀ ਕਥਾ ਦੇ ਮਾਧਿਅਮ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਪਰਿਵਾਰ ਅਤੇ ਜਥੇਬੰਦੀ ਵੱਲੋਂ ਸੰਗਤ ਨੂੰ ਅੰਤਿਮ ਅਰਦਾਸ ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।