ਅੱਖਾਂ ਦੇ ਜਾਂਚ ਕੈਂਪ ਦਾ 100 ਮਰੀਜ਼ਾਂ ਨੇ ਲਾਹਾ ਲਿਆ
ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ
Publish Date: Sat, 28 Nov 2026 04:11 PM (IST)
Updated Date: Sun, 29 Nov 2026 04:01 AM (IST)
ਫੋਟੋ-4 ਕੈਪਸ਼ਨ - ਕੈਂਪ ਦੌਰਾਨ ਸੁਖਵਿੰਦਰ ਸਿੰਘ ਮੱਤੇਵਾਲ, ਰਜਿੰਦਰ ਸਿੰਘ ਸਹੋਤਾ ਨੂੰ ਸਨਮਾਨਿਤ ਕਰਦੇ ਹੋਏ। ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਅੰਮ੍ਰਿਤਸਰ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਗੁਰਦੁਆਰਾ ਸਾਹਿਬ ਨਗਾਕੀਆ ਪਿੰਡ ਕਲੇਰ ਘੁਮਾਣ ਵਿਖੇ ਲਗਾਇਆ ਗਿਆ। ਕੈਂਪ ਦਾ ਆਯੋਜਨ ਸਮਾਜ ਸੇਵਕ ਸੁਖਵਿੰਦਰ ਸਿੰਘ ਮੱਤੇਵਾਲ, ਰਜਿੰਦਰ ਸਿੰਘ ਸਹੋਤਾ ਬਿਆਸ, ਇੰਸਪੈਕਟਰ ਹਰਤੇਗ ਸਿੰਘ, ਪ੍ਰਧਾਨ ਸਤਨਾਮ ਸਿੰਘ ਦੇ ਸਹਿਯੋਗ ਨਾਲ ਹੋਇਆ। ਕੈਂਪ ਦੌਰਾਨ 100 ਦੇ ਕਰੀਬ ਲੋੜਵੰਦ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ। ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫਤ ਚੈੱਅਕਪ ਕੀਤਾ ਅਤੇ ਦਾਰੂ ਆਦਿ ਮੁਫਤ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁੱਖਵਿੰਦਰ ਸਿੰਘ ਮਤੇਵਾਲ ਨੇ ਕਿਹਾ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲੱਗਦੇ ਰਹਿਣਗੇ ਤਾਂ ਜੋ ਲੋੜਵੰਦ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਪ੍ਰਾਪਤ ਹੋ ਸਕੇ। ਕੈਂਪ ਦੀ ਸਫਲਤਾ ਲਈ ਚੰਦਰ ਭੂਸ਼ਨ ਪਟਵਾਰੀ, ਸੰਗਾਰ ਸਿੰਘ, ਬਲਜੀਤ ਸਿੰਘ, ਬਿਕਰਮਜੀਤ ਸਿੰਘ, ਬੀਬੀ ਹਰਜੀਤ ਕੌਰ, ਸਤਨਾਮ ਸਿੰਘ, ਨਿਸ਼ਾਨ ਸਿੰਘ, ਸੰਦੀਪ ਕੁਮਾਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੁਖਵਿੰਦਰ ਸਿੰਘ ਮੱਤੇਵਾਲ ਰਜਿੰਦਰ ਸਿੰਘ ਸਹੋਤਾ ਤੇ ਸਾਥੀਆਂ ਦਾ ਇਸ ਕਾਰਜ ਲਈ ਸਨਮਾਨ ਕੀਤਾ ਗਿਆ।