ਪੰਜਾਬ ’ਚ ਨਸ਼ਿਆਂ ਦਾ ਵਧਦਾ ਕਹਿਰ ਚਿੰਤਾ ਦਾ ਵਿਸ਼ਾ : ਵੋਹਰਾ ਪੰਜਾਬ ’ਚ ਨਸ਼ਿਆਂ ਦਾ ਵਧਦਾ ਕਹਿਰ ਚਿੰਤਾ ਦਾ ਵਿਸ਼ਾ : ਵੋਹਰਾ
Publish Date: Sat, 28 Nov 2026 04:15 PM (IST)
Updated Date: Sun, 29 Nov 2026 04:01 AM (IST)
ਫੋਟੋ-9 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ‘ਨੇਕੀ ਕੀ ਰਾਹ’ ਫੈੱਡਰੇਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਵੋਹਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਕਹਿਰ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਅੱਜ ਪੰਜਾਬ ਲਈ ਇਕ ਗੰਭੀਰ ਚੁਣੌਤੀ ਬਣ ਚੁੱਕੀ ਹੈ, ਜਿਸ ਨੇ ਸੂਬੇ ਦੀ ਜਵਾਨੀ, ਪਰਿਵਾਰਾਂ ਤੇ ਸਮਾਜਿਕ ਢਾਂਚੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਜੇਕਰ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮੇਂ ਸਿਰ ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਵੋਹਰਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਵੋਹਰਾ ਨੇ ਕਿਹਾ ਕਿ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਫ਼ਰਤ ਜਾਂ ਤਿਰਸਕਾਰ ਦੀ ਬਜਾਏ ਹਮਦਰਦੀ ਤੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੂੰ ਚੰਗੇ ਇਲਾਜ, ਨਸ਼ਾ ਛੁਡਾਊ ਕੇਂਦਰਾਂ ਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਅਖੀਰ ’ਚ ਉਨ੍ਹਾਂ ਸਮਾਜਿਕ, ਧਾਰਮਿਕ ਤੇ ਸਵੈ-ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲ, ਸਿਹਤਮੰਦ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ।