ਡੀਏਵੀ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਡੀਏਵੀ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ
Publish Date: Sat, 28 Nov 2026 04:18 PM (IST)
Updated Date: Sun, 29 Nov 2026 04:02 AM (IST)
ਫੋਟੋ:8 ਕੈਪਸ਼ਨ : ਪ੍ਰੋ. ਗੌਰਵ ਸ਼ਰਮਾ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ। ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸੰਵਿਧਾਨ ਦਿਵਸ ਮੌਕੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਤੇ ਕੇਂਦਰਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੁਆਰਾ ਕੀਤੀ ਗਈ। ਡਾ. ਗੁਪਤਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਭਾਰਤੀ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਅਤੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਇਸ ਮੌਕੇ 50 ਤੋਂ ਵੱਧ ਵਿਦਿਆਰਥੀਆਂ ਨੇ ਮਾਈ ਗੋਵ ਪੋਰਟਲ ਤੇ ਆਯੋਜਿਤ ਇੱਕ ਗਤੀਵਿਧੀ ’ਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ’ਚ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜ੍ਹਨਾ ਸ਼ਾਮਲ ਸੀ। ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਅਤੇ ਸਮਾਗਮ ਦੇ ਆਯੋਜਕ ਸਕੱਤਰ, ਡਾ. ਗੌਰਵ ਸ਼ਰਮਾ ਨੇ ਪ੍ਰਸਤਾਵਨਾ ਤੇ ਇਕ ਵਿਸਤ੍ਰਿਤ ਚਰਚਾ ਸੈਸ਼ਨ ਕਰਵਾਇਆ। ਉਨ੍ਹਾਂ ਇਸ ’ਚ ਸ਼ਾਮਲ ਮੁੱਖ ਸੰਵਿਧਾਨਕ ਆਦਰਸ਼ਾਂ ਅਤੇ ਮੁੱਲਾਂ, ਜਿਵੇਂ ਕਿ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਵਿਭਾਗ ਮੁਖੀ ਪ੍ਰੋ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਚਰਚਾ ਦੌਰਾਨ ਵਿਦਿਆਰਥੀਆਂ ਨੇ ਪ੍ਰਸਤਾਵਨਾ ਨਾਲ ਸਬੰਧਤ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਡਾ. ਗੌਰਵ ਸ਼ਰਮਾ ਵੱਲੋਂ ਦਿੱਤੇ ਗਏ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਮਾਈਭਾਰਤ ਪੋਰਟਲ ਰਾਹੀਂ ਸੰਵਿਧਾਨ ਦੀ ਪ੍ਰਸਤਾਵਨਾ ਨਾਲ ਸਬੰਧਤ ਇਕ ਆਨਲਾਈਨ ਕਵਿਜ਼ ’ਚ ਵੀ ਹਿੱਸਾ ਲਿਆ।