‘ਉੱਚ ਸਿੱਖਿਆ ਦੀ ਨਵੀਂ ਰੂਪ-ਰੇਖਾ’ ਵਿਸ਼ੇ ’ਤੇ ਵਿਚਾਰ-ਚਰਚਾ ਕਰਵਾਈ ਉੱਚ ਸਿੱਖਿਆ ਦੀ ਨਵੀਂ ਰੂਪ-ਰੇਖਾ ਵਿਸ਼ੇ ’ਤੇ ਵਿਚਾਰਖ਼ਚਰਚਾ ਕਰਵਾਈ
Publish Date: Sat, 28 Nov 2026 04:43 PM (IST)
Updated Date: Sun, 29 Nov 2026 04:02 AM (IST)
* ਹਰ ਕਾਲਜ ਨੂੰ ਹੁਨਰ ਸਿਖਲਾਈ ਕੇਂਦਰ ਵਜੋਂ ਵਿਕਸਤ ਕਰਨ ਦੀ ਲੋੜ : ਡਾ. ਕਰਮਜੀਤ ਸਿੰਘ ਫੋਟੋ-18 ਕੈਪਸ਼ਨ : ਉੱਚ ਸਿੱਖਿਆ ਦੀ ਨਵੀਂ ਰੂਪਖ਼ਰੇਖਾ ਵਿਸ਼ੇ ’ਤੇ ਵਿਚਾਰਖ਼ਚਰਚਾ ਦੇ ਦੌਰਾਨ ਸ਼ਮੂਲੀਅਤ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ ਨਾਲ ਹਨ ਡੀਨ ਅਕੈਡਮਿਕ ਪ੍ਰੋ. ਡਾ. ਐੱਚ ਐੱਸ ਸੈਣੀ। ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੇ 450 ਸਾਲ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰਰਾਸ਼ਟਰੀ ਕਨਕਲੇਵ ਦੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਸ਼ਹਿਰ ਦੀ ਅਮੀਰ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਆਧੁਨਿਕ ਸਿੱਖਿਆ, ਤਕਨੀਕੀ ਹੁਨਰ ਤੇ ਉੱਦਮਤਾ ਨਾਲ ਜੋੜਨ ਦੇ ਉਦੇਸ਼ ਨਾਲ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਤੇ ਸਰਪ੍ਰਸਤੀ ਹੇਠ ਕਾਲਜ ਵਿਕਾਸ ਕੌਂਸਲ ਵੱਲੋਂ ਯੂਨੀਵਰਸਿਟੀ ਨਾਲ ਸਬੰਧਤ ਅਤੇ ਸੰਵਿਧਾਨਕ ਕਾਲਜਾਂ ਦੇ ਸਹਿਯੋਗ ਨਾਲ ‘ਭਵਿੱਖਮੁਖੀ ਪੰਜਾਬ ਲਈ ਹੁਨਰ, ਉੱਦਮਤਾ, ਉਦਯੋਗ ਅਤੇ ਪੰਜਾਬੀ ਵਿਰਾਸਤ ਨਾਲ ਉੱਚ ਸਿੱਖਿਆ ਦਾ ਸੁਮੇਲ’ ਵਿਸ਼ੇ ’ਤੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਵਿਚਾਰ-ਚਰਚਾ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਉੱਚ ਸਿੱਖਿਆ ਨੂੰ ਰੁਜ਼ਗਾਰਮੁਖੀ ਬਣਾਉਣ ਦੇ ਨਾਲ-ਨਾਲ ਪੰਜਾਬ ਦੀ ਵਿਰਾਸਤ, ਉਦਯੋਗ ਅਤੇ ਨਵੇਂ ਤਕਨੀਕੀ ਹੁਨਰਾਂ ਨਾਲ ਜੋੜਨ ਸਬੰਧੀ ਵਿਚਾਰਖ਼ਵਟਾਂਦਰਾ ਕਰਨਾ ਸੀ। ਇਸ ਮੌਕੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੱਖਿਆ ਦਾ ਮੂਲ ਆਧਾਰ ਗੁਰੂ ਨਾਨਕ ਸਾਹਿਬ ਦਾ ਫਲਸਫ਼ਾ ਹੈ। ਯੂਨੀਵਰਸਿਟੀ ਵਿਦਿਆਰਥੀਆਂ ਨੂੰ ਨੈਤਿਕ ਕਦਰਾਂਖ਼ਕੀਮਤਾਂ ਦੇ ਨਾਲਖ਼ਨਾਲ ਆਰਟੀਫਿਸ਼ੀਅਲ ਇੰਟੈਲੀਜਂਸ ਆਧਾਰਿਤ ਉੱਚ ਪੱਧਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਆਰਟੀਫਿਸ਼ੀਅਲ ਇੰਟੈਲੀਜਂਸ ਦਾ ਹੈ ਅਤੇ ਕੋਈ ਵੀ ਕਿੱਤਾ ਜਾਂ ਹੁਨਰ ਇਸ ਦੇ ਪ੍ਰਭਾਵ ਤੋਂ ਅਛੂਤਾ ਨਹੀਂ ਰਿਹਾ। ਇਸ ਲਈ ਜ਼ਰੂਰੀ ਹੈ ਕਿ ਅਸੀਂ ਆਪਣੇ ਰਵਾਇਤੀ ਅਤੇ ਵਿਰਾਸਤੀ ਕਿੱਤਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜੀਏ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਲਈ ਤਿਆਰ ਕੀਤਾ ਜਾ ਸਕੇ। ਡਾ. ਹਰਵਿੰਦਰ ਸਿੰਘ ਸੈਣੀ, ਡੀਨ, ਅਕਾਦਮਿਕ ਮਾਮਲੇ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਲਈ ਅਜਿਹੀ ਵਿਚਾਰ-ਚਰਚਾ ਬੇਹੱਦ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਆਏ ਹੋਏ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਡਾ. ਸਰੋਜ ਅਰੋੜਾ, ਡੀਨ, ਕਾਲਜ ਵਿਕਾਸ ਕੌਂਸਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ‘ਵੰਡ ਛਕਣਾ’ ਗੁਰੂ ਨਾਨਕ ਸਾਹਿਬ ਦੇ ਮੌਲਿਕ ਸਿਧਾਂਤਾਂ ਵਿੱਚੋਂ ਇੱਕ ਹੈ। ਜਿਵੇਂ ਇਸ ਸਿਧਾਂਤ ਤਹਿਤ ਲੋੜਵੰਦਾਂ ਨੂੰ ਭੋਜਨ ਛਕਾਇਆ ਜਾਂਦਾ ਹੈ, ਉਸੇ ਤਰ੍ਹਾਂ ਸਿੱਖਿਆ ਦਾ ਲੰਗਰ ਵੀ ਲੋੜਵੰਦ ਵਿਦਿਆਰਥੀਆਂ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਉਹ ਹੁਨਰਮੰਦ ਬਣ ਕੇ ਆਪਣੇ ਲਈ ਹੀ ਨਹੀਂ, ਸਗੋਂ ਦੂਜਿਆਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਇਸ ਮੌਕੇ ਡਾ. ਹਰਵਿੰਦਰ ਸਿੰਘ ਸੈਣੀ, ਡੀਨ, ਅਕਾਦਮਿਕ ਮਾਮਲੇ ਅਤੇ ਡਾ. ਵਸੁਧਾ ਸੰਭਿਆਲ, ਡਾਇਰੈਕਟਰ, ਜੀਜੇਸੀਈਆਈ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵੱਖ-ਵੱਖ ਕਾਲਜਾਂ ਵੱਲੋਂ ਡਾ. ਏਕਤਾ ਖੋਸਲਾ, ਪ੍ਰਿੰਸੀਪਲ, ਐੱਚਐੱਸਡੀ ਕਾਲਜ, ਜਲੰਧਰ; ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ, ਸਰਕਾਰੀ ਕਾਲਜ, ਗੁਰਦਾਸਪੁਰ ਅਤੇ ਡਾ. ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ, ਬੀਬੀਕੇ ਡੀਏਵੀ ਕਾਲਜ, ਅੰਮ੍ਰਿਤਸਰ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।