ਅੰਤਰਰਾਸ਼ਟਰੀ ਸੰਮੇਲਨ ਮੌਕੇ ਦੋ ਰੋਜ਼ਾ ਉੱਦਮ ਤੇ ਨਵੀਨਤਾ ਪ੍ਰਦਰਸ਼ਨੀ ਲਗਾਈ ਅੰਤਰਰਾਸ਼ਟਰੀ ਸੰਮੇਲਨ ਮੌਕੇ ਦੋ ਰੋਜ਼ਾ ਉੱਦਮ ਅਤੇ ਨਵੀਨਤਾ ਪ੍ਰਦਰਸ਼ਨੀ ਦਾ ਆਯੋਜਨ
Publish Date: Sat, 28 Nov 2026 04:45 PM (IST)
Updated Date: Sun, 29 Nov 2026 04:02 AM (IST)
ਕੈਪਸ਼ਨ : ਅੰਤਰਰਾਸ਼ਟਰੀ ਸੰਮੇਲਨ ਦੌਰਾਨ ਉੱਦਮ ਅਤੇ ਨਵੀਨਤਾ ਪ੍ਰਦਰਸ਼ਨੀ ਦਾ ਨਿਰੀਖਣ ਕਰਦੇ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧ ਨਾਂਲ ਹਨ ਉੱਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ, ਡਾ. ਵਸੁਧਾ ਸਾਂਬਿਆਲ ਤੇ ਹੋਰ। ਫੋਟੋ-19 ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ (ਜੀਜੇਸੀਈਆਈ), ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਤੇ ‘ਅੰਮ੍ਰਿਤਸਰ 450’ ਅੰਤਰਰਾਸ਼ਟਰੀ ਸੰਮੇਲਨ ਮੌਕੇ ਦੋ ਰੋਜ਼ਾ ਉੱਦਮ ਤੇ ਨਵੀਨਤਾ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਰਾਹੀਂ ਕੇਂਦਰ ਵਿਚ ਸਹਾਇਤਾ ਪ੍ਰਾਪਤ ਕਰ ਰਹੇ ਨਵੇਂ ਉੱਦਮਾਂ ਨੂੰ ਆਪਣੇ ਨਵੀਨਤਾਕਾਰੀ ਉਤਪਾਦਾਂ, ਸੇਵਾਵਾਂ ਅਤੇ ਉੱਦਮੀ ਪਹਿਲ ਕਦਮੀਆਂ ਨੂੰ ਪ੍ਰਦਰਸ਼ਿਤ ਕਰਨ ਦਾ ਮੰਚ ਪ੍ਰਦਾਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਵੱਲੋਂ ਕੀਤਾ ਗਿਆ। ਪ੍ਰਦਰਸ਼ਨੀ ਨੂੰ ਉਸ ਸਮੇਂ ਵਿਸ਼ੇਸ਼ ਮਹੱਤਵ ਮਿਲਿਆ ਜਦੋਂ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਵੀ ਮੌਜੂਦ ਸਨ। ਡਾ. ਵਸੁਧਾ ਸਾਂਬਿਆਲ ਨੇ ਪਤਵੰਤਿਆਂ ਨੂੰ ਵੱਖ-ਵੱਖ ਨਵੇਂ ਉੱਦਮਾਂ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਨਵੀਨਤਾਕਾਰੀ ਉਤਪਾਦਾਂ, ਕਾਰੋਬਾਰੀ ਮਾਡਲਾਂ ਅਤੇ ਉੱਦਮੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਤਰਨਜੀਤ ਸਿੰਘ ਸੰਧੂ ਤੇ ਡਾ. ਕਰਮਜੀਤ ਸਿੰਘ ਨੇ ਉੱਦਮੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਲਗਨ ਤੇ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰਾਂ ਨੂੰ ਅਮਲੀ ਰੂਪ ਦੇਣ ਲਈ ਉਤਸ਼ਾਹਿਤ ਕੀਤਾ।