ਡਾ. ਹਰਪ੍ਰੀਤ ਭੁੱਲਰ ਜ਼ਿਲ੍ਹਾ ਕਾਂਗਰਸ (ਦਿਹਾਤੀ) ਐੱਸਸੀ ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ ਡਾ. ਹਰਪ੍ਰੀਤ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ (ਦਿਹਾਤੀ) ਐੱਸਸੀ ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ
Publish Date: Sat, 28 Nov 2026 04:47 PM (IST)
Updated Date: Sun, 29 Nov 2026 04:02 AM (IST)
ਡਾ. ਹਰਪ੍ਰੀਤ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ (ਦਿਹਾਤੀ) ਐੱਸਸੀ ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ ਫੋਟੋ-7 ਕੈਪਸ਼ਨ : ਡਾਕਟਰ ਹਰਪ੍ਰੀਤ ਸਿੰਘ ਭੁੱਲਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ। ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕਾਂਗਰਸ ਪਾਰਟੀ ਵੱਲੋਂ ਜੰਡਿਆਲਾ ਗੁਰੂ ਦੇ ਸਰਗਰਮ ਯੂਥ ਆਗੂ ਡਾ. ਹਰਪ੍ਰੀਤ ਸਿੰਘ ਭੁੱਲਰ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਐੱਸਸੀ ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਇਸ ਨਿਯੁਕਤੀ ਤੇ ਡਾ. ਭੁੱਲਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਤੇ ਸਮੁੱਚੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜਾ ਭਰੋਸਾ ਉਨ੍ਹਾਂ ਤੇ ਜਤਾਇਆ ਗਿਆ ਹੈ, ਉਹ ਉਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਡਾ. ਭੁੱਲਰ ਨੇ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਐੱਸਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਪਲੇਟਫਾਰਮ ਤੇ ਉਠਾ ਕੇ ਹੱਲ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਇਸ ਮੌਕੇ ਹਾਜ਼ਰ ਯੂਥ ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ, ਰਣਜੀਤ ਸਿੰਘ ਰਾਣਾ ਜੰਡ ਅਤੇ ਮਲਕੀਤ ਸਿੰਘ ਸਰਜਾ ਸਰਪੰਚ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਡਾ. ਭੁੱਲਰ ਵਰਗੇ ਮਿਹਨਤੀ ਤੇ ਜ਼ਮੀਨ ਨਾਲ ਜੁੜੇ ਆਗੂ ਦੀ ਨਿਯੁਕਤੀ ਨਾਲ ਹਲਕੇ ਵਿੱਚ ਪਾਰਟੀ ਨੂੰ ਹੋਰ ਬਲ ਮਿਲੇਗਾ। ਆਗੂਆਂ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਤੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨ ਦੇ ਨਾਲ-ਨਾਲ ਹਲਕਾ ਜੰਡਿਆਲਾ ਗੁਰੂ ’ਚ ਵੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।