ਸੇਵਾਮੁਕਤ ਡੀਐੱਸਪੀ ਮਹਿਤਾ ਸੈਂਕੜੇ ਸਾਥੀਆਂ ਨਾਲ ਕਾਂਗਰਸ ’ਚ ਸ਼ਾਮਲ
ਸੇਵਾਮੁਕਤ ਡੀਐੱਸਪੀ ਕੁਲਵੰਤ ਸਿੰਘ ਮਹਿਤਾ ਸੈਂਕੜੇ ਸਾਥੀਆਂ ਨਾਲ ਕਾਂਗਰਸ ’ਚ ਸ਼ਾਮਲ
Publish Date: Sat, 28 Nov 2026 04:49 PM (IST)
Updated Date: Sun, 29 Nov 2026 04:02 AM (IST)
ਫੋਟੋ-3 ਕੈਪਸ਼ਨ : ਸੇਵਾਮੁਕਤ ਡੀਐੱਸਪੀ ਕੁਲਵੰਤ ਸਿੰਘ ਮਹਿਤਾ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਣ ਮੌਕੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਹੋਰ। * ਡੈਨੀ ਬੰਡਾਲਾ ਨੇ ਕੀਤਾ ਸਵਾਗਤ, 2027 ’ਚ ਕਾਂਗਰਸ ਸਰਕਾਰ ਬਣਨ ਦਾ ਜਤਾਇਆ ਭਰੋਸਾ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਆਮ ਆਦਮੀ ਪਾਰਟੀ ਨੂੰ ਛੱਡ ਕੇ ਸੇਵਾਮੁਕਤ ਡੀਐੱਸਪੀ ਕੁਲਵੰਤ ਸਿੰਘ ਮਹਿਤਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਡੈਨੀ ਬੰਡਾਲਾ ਨੇ ਕਿਹਾ ਕਿ ਕੁਲਵੰਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜੰਡਿਆਲਾ ਗੁਰੂ ਹਲਕੇ ਵਿਚ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਲੋਕ ਨਿਰਾਸ਼ ਹਨ ਤੇ ਸੂਬਾ ਕਰਜ਼ੇ, ਨਸ਼ਿਆਂ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਤੇ ਆਉਣ ਵਾਲੇ ਸਮੇਂ ’ਚ ਹੋਰ ਵੀ ਵੱਡੀ ਗਿਣਤੀ ’ਚ ਲੋਕ ਕਾਂਗਰਸ ਨਾਲ ਜੁੜਨਗੇ।