ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ
Publish Date: Sat, 28 Nov 2026 05:03 PM (IST)
Updated Date: Sun, 29 Nov 2026 04:02 AM (IST)
ਫੋਟੋ--21 ਕੈਪਸਨ : ਲੰਗਰ ਦੀ ਸੇਵਾ ਕਰਦੇ ਹੋਏ ਚੇਅਰਮੈਨ ਇੰਦਰਜੀਤ ਸਿੰਘ ਬਾਸਰਕੇ ਤੇ ਹੋਰ। ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਲੰਗਰ ਲਾਇਆ ਗਿਆ। ਇਸ ਮੌਕੇ ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ ਫੈਡਰੇਸ਼ਨ ਆਫ ਐਸੋਸੀਏਸ਼ਨ, ਭਾਰਤ ਸਰਕਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਨਿਮਰਤਾ, ਸੱਚਾਈ ਅਤੇ ਲੋੜਵੰਦਾਂ ਦੀ ਸੇਵਾ ਕਰਨ ਦਾ ਰਾਹ ਦਿਖਾਇਆ ਹੈ। ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਾਨੂੰ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਸਮਾਜ ਵਿੱਚ ਪਿਆਰ ਤੇ ਸਾਂਝ ਵਧਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਲੰਗਰ ਦੀ ਸੇਵਾ ਵਿਚ ਸੁਖਦੇਵ ਸਿੰਘ ਸੁਖ ਬੋਪਾਰਾਏ, ਸੁਖਰਾਜ ਸਿੰਘ ਥਾਂਦੇ ਯੂ ਐਸ ਏ, ਅਵਤਾਰ ਸਿੰਘ ਛੀਨਾ, ਸੁਖਵਿੰਦਰ ਸਿੰਘ ਖਾਲਸਾ ਕਾਲਜ, ਪਰਮਜੀਤ ਸਿੰਘ ਪੰਮਾ, ਲਾਲੀ ਠੇਕੇਦਾਰ, ਸ਼ੰਕਰ ਦਾਸ ਪੱਪੂ ਕੋਟ ਖਾਲਸਾ, ਡੀਪੀ ਧਵਨ, ਮਨਜਿੰਦਰ ਸਿੰਘ ਰਾਣਾ, ਦਲਵਿੰਦਰ ਸਿੰਘ ਕੁਕਾ, ਰਜਿੰਦਰ ਸਿੰਘ, ਰਮਨ ਕੁਮਾਰ ਅਤੇ ਅਸ਼ੋਕ ਕੁਮਾਰ ਨੇ ਵੱਧ-ਚੜ੍ਹ ਕੇ ਸਹਿਯੋਗ ਦਿੱਤਾ।