ਭਾਜਪਾ ਆਗੂ ਡਾ. ਜਸਵਿੰਦਰ ਕੌਰ ਸੋਹਲ ਸਨਮਾਨਿਤ ਭਾਜਪਾ ਆਗੂ ਡਾ. ਜਸਵਿੰਦਰ ਕੌਰ ਸੋਹਲ ਸਨਮਾਨਿਤ
Publish Date: Sat, 28 Nov 2026 05:04 PM (IST)
Updated Date: Sun, 29 Nov 2026 04:02 AM (IST)
ਫੋਟੋ-20 ਕੈਪਸ਼ਨ : ਡਾ. ਜਸਵਿੰਦਰ ਕੌਰ ਸੋਹਲ ਨੂੰ ਸਨਮਾਨਿਤ ਕਰਦੇ ਹੋਏ ਜਤਿੰਦਰ ਕੁਮਾਰ, ਤਰਸੇਮ ਸਿੰਘ ਚੰਗਿਆੜਾ, ਰਣਧੀਰ ਸਿੰਘ ਗੋਰਾ ਰੰਧਾਵਾ, ਗੁਰਪ੍ਰੀਤ ਕੌਰ ਤੇ ਹੋਰ। * ਗਠਜੋੜ ਪੰਜਾਬ ਨੂੰ ਮੁੜ ਸਹੀ ਦਿਸ਼ਾ ਦੇਵੇਗਾ : ਜਤਿੰਦਰ ਕੁਮਾਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਦੇ ਜ਼ਿਲ੍ਹਾ ਸਕੱਤਰ ਜਤਿੰਦਰ ਕੁਮਾਰ ਦੇ ਦਫ਼ਤਰ ਵਿਖੇ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਡਾ. ਜਸਵਿੰਦਰ ਕੌਰ ਸੋਹਲ ਪਹੁੰਚੇ। ਇਸ ਦੌਰਾਨ ਜਤਿੰਦਰ ਕੁਮਾਰ ਨੇ ਡਾ. ਸੋਹਲ ਨੂੰ ਗੁਲਦਸਤਾ ਭੇਟ ਕਰਦਿਆਂ ਜੀ ਆਇਆ ਆਖਿਆ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦੇ ਪੀਏਸੀ ਮੈਂਬਰ ਤਰਸੇਮ ਸਿੰਘ ਚੰਗਿਆੜਾ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਣਧੀਰ ਸਿੰਘ ਗੋਰਾ ਰੰਧਾਵਾ ਤੇ ਗੁਰਪ੍ਰੀਤ ਕੌਰ ਆਦਿ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੋਹਲ ਨੇ ਕਿਹਾ ਕਿ ਉਹ ਹਲਕਾ ਪੂਰਬੀ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਹਮੇਸ਼ਾਂ ਤਤਪਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਸੌਪੀ ਜਾਵੇਗੀ, ਉਹ ਤਨਦੇਹੀ ਨਾਲ ਨਿਭਾਉਣਗੇ। ਭਾਜਪਾ ਦੇ ਜ਼ਿਲ੍ਹਾ ਸਕੱਤਰ ਜਤਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਨੂੰ ਅੱਜ ਮਜ਼ਬੂਤ, ਸਥਿਰ ਅਤੇ ਵਿਕਾਸਮੁਖੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਅਤੀਤ ਵਿਚ ਵੀ ਮਿਲ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਸੀ। ਸੜਕਾਂ, ਬਿਜਲੀ, ਪਾਣੀ, ਸਿੱਖਿਆ, ਸਿਹਤ ਅਤੇ ਖੇਤੀ ਖੇਤਰ ਵਿਚ ਹੋਏ ਵਿਕਾਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਇਸ ਗਠਜੋੜ ਨਾਲ ਪੰਜਾਬ ਵਿਚ ਔਰਤਾਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦਾ ਭਲਾ ਹੋਵੇਗਾ। ਤਰਸੇਮ ਸਿੰਘ ਚੰਗਿਆੜਾ ਤੇ ਰਣਧੀਰ ਸਿੰਘ ਗੋਰਾ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ ਤੇ ਉਹ ਬਦਲਾਅ ਚਾਹੁੰਦੇ ਹਨ। ਗਠਜੋੜ ਪੰਜਾਬ ਨੂੰ ਮੁੜ ਸਹੀ ਦਿਸ਼ਾ ਦੇਵੇਗਾ। ਇਸ ਦੌਰਾਨ ਡਾ. ਜਸਵਿੰਦਰ ਕੌਰ ਸੋਹਲ ਨੂੰ ਸਿਰੋਪੇ ਪਾ ਕੇ ਸਨਮਾਨਿਤ ਵੀ ਕੀਤਾ ਗਿਆ।