ਪਿੰਡ ਕੋਟ ਖਹਿਰਾ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ ਪਿੰਡ ਕੋਟ ਖਹਿਰਾ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ
Publish Date: Sat, 28 Nov 2026 05:28 PM (IST)
Updated Date: Sun, 29 Nov 2026 04:02 AM (IST)
ਫੋਟੋ-6 ਫੋਟੋ ਕੈਪਸ਼ਨ : ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਮੈਂਬਰ ਪੰਚਾਇਤ ਤੋਂ ਜੁਝਾਰ ਸਿੰਘ, ਲਖਬੀਰ ਸਿੰਘ ਤੇ ਬਲਕਾਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਭਾਜਪਾ ਦੇ ਜਿਲਾ ਪ੍ਰਧਾਨ ਕੰਵਰਬੀਰ ਸਿੰਘ ਮੰਜਿਲ। * ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਨਿੱਘਾ ਸਵਾਗਤ * ਭਾਜਪਾ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ’ਚ ਵਿਸ਼ਵਾਸ ਰੱਖਦੀ : ਕੰਵਰਵੀਰ ਮੰਜਿਲ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟ ਖਹਿਰਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਜੁਝਾਰ ਸਿੰਘ ਅਤੇ ਲਖਬੀਰ ਸਿੰਘ ਸਮੇਤ ਪਿੰਡ ਦੇ ਕਈ ਮੋਹਤਬਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੰਵਰਵੀਰ ਸਿੰਘ ਮੰਜਿਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦੇਣ ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਜਿਲ ਨੇ ਆਪਣੇ ਸੰਬੋਧਨ ਦੌਰਾਨ ਭਾਜਪਾ ’ਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਤੇ ਸਮਾਜ ਦੇ ਹਰ ਤਬਕੇ ਦੀ ਭਲਾਈ ਲਈ ਕੰਮ ਕਰਨ ’ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਹਰ ਵਰਗ, ਖਾਸ ਕਰਕੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਕਈ ਲੋਕ-ਪੱਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੰਚਾਇਤੀ ਨੁਮਾਇੰਦਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਪਿੰਡ ਦੇ ਮੌਜੂਦਾ ਮੈਂਬਰ ਪੰਚਾਇਤਾਂ ਅਤੇ ਹੋਰ ਮੋਹਤਬਰਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਲਈ ਉਤਸ਼ਾਹਜਨਕ ਕਦਮ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੰਵਰਵੀਰ ਸਿੰਘ ਮੰਜਿਲ ਨੇ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਤੇ ਪਾਰਟੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਭਾਜਪਾ ਨੂੰ ਪਿੰਡ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਸਮੂਹ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਬਲਕਾਰ ਸਿੰਘ, ਪਲਵਿੰਦਰ ਸਿੰਘ, ਗੁਰਦਿਆਲ ਸਿੰਘ, ਪ੍ਰਗਟ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ ਸੰਧੂ, ਬਲਜਿੰਦਰ ਸਿੰਘ ਅਮਰਕੋਟ, ਅਵਤਾਰ ਸਿੰਘ ਭੱਟੀ, ਸੁਖਰਾਜ ਸਿੰਘ ਪਰਿੰਸ ਆਦਿ ਹਾਜ਼ਰ ਸਨ।