ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਹੋਈ ਸਾਂਝੀ ਤਾਲਮੇਲ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਹੋਈ
Publish Date: Sat, 28 Nov 2026 06:01 PM (IST)
Updated Date: Sun, 29 Nov 2026 04:02 AM (IST)
* 1 ਤੋਂ 5 ਦਸੰਬਰ ਤੱਕ ਮੰਤਰੀ ਤੇ ਵਿਧਾਇਕਾਂ ਦੇ ਪੁਤਲੇ ਫੂਕੇ ਜਾਣਗੇ ਫੋਟੋ-34 ਕੈਪਸਨ - ਮੀਟਿੰਗ ਦੌਰਾਨ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਅਸ਼ਵਨੀ ਅਵਸਥੀ ਤੇ ਵੱਖ- ਵੱਖ ਜਥੇਬੰਦੀਆਂ ਦੇ ਆਗੂ। ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਹੋਈ ਸੂਬਾ ਪੱਧਰੀ ਮੀਟਿੰਗ ਦੇ ਫੈਸਲੇ ਮੁਤਾਬਕ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਬਾਜਵਾ ਤੇ ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਸਬੰਧੀ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਮੀਟਿੰਗ ’ਚ 24 ਅਕਤੂਬਰ ਦੀ ਲੁਧਿਆਣਾ ਮੀਟਿੰਗ ਦੇ ਫੈਸਲੇ ਮੁਤਾਬਕ 13 ਨਵੰਬਰ ਤੋਂ 19 ਨਵੰਬਰ 2026 ਤੱਕ ਸੰਗਰੂਰ ਵਿਖੇ ਲਗਾਏ ਗਏ ਦਿਨ ਰਾਤ ਦੇ ਪੱਕੇ ਮੋਰਚੇ ’ਚ ਅੰਮ੍ਰਿਤਸਰ ਜ਼ਿਲ੍ਹੇ ’ਚੋਂ ਵੱਡੀ ਪੱਧਰ ਮੁਲਾਜ਼ਮ ਤੇ ਪੈਨਸ਼ਨਰਾਂ ਨੂੰ ਸ਼ਾਮਲ ਕਰਾਉਣ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ 25 ਨਵੰਬਰ ਦੀ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਮੀਟਿੰਗ ਵਿਚ ਸਾਂਝੀ ਤਾਲਮੇਲ ਕਮੇਟੀ ਦੇ ਉਲੀਕੇ ਅਗਲੇ ਪ੍ਰੋਗਰਾਮ 1 ਦਸੰਬਰ ਤੋਂ 5 ਦਸੰਬਰ ਤੱਕ ਮੰਤਰੀਆਂ ਤੇ ਵਿਧਾਇਕਾਂ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦਾ ਪ੍ਰੋਗਰਾਮ ਉਲੀਕਿਆ ਗਿਆ ਜਿਸ ਤਹਿਤ 1 ਦਸੰਬਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਘਰ ਸਾਹਮਣੇ ਹਰਭਜਨ ਸਿੰਘ ਈਟੀਓ, ਵਿਧਾਇਕ ਜੀਵਨਜੋਤ ਕੌਰ ਅਤੇ ਡਾ. ਅਜੈ ਗੁਪਤਾ ਦੇ, 3 ਦਸੰਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਸਾਹਮਣੇ ਕੁਲਦੀਪ ਸਿੰਘ ਧਾਲੀਵਾਲ ਅਤੇ ਜਸਵਿੰਦਰ ਸਿੰਘ ਰਮਦਾਸ ਅਤੇ 5 ਦਸੰਬਰ ਨੂੰ ਵਿਧਾਇਕ ਡਾ. ਨਿੱਝਰ ਦੇ ਘਰ ਸਾਹਮਣੇ ਡਾ. ਨਿੱਝਰ ਅਤੇ ਜਸਬੀਰ ਸਿੰਘ ਦੇ ਪੁਤਲੇ ਫੂਕੇ ਜਾਣਗੇ। ਇਹ ਸਾਰੇ ਪ੍ਰੋਗਰਾਮਾਂ ਦਾ ਸਮਾਂ 3-30 ਵਜੇ ਹੋਵੇਗਾ। ਸਮੂਹ ਮਲਾਜਮ ਤੇ ਪੈਨਸ਼ਨਰ ਸਾਥੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਪੰਨੂ, ਬੋਬਿੰਦਰ ਸਿੰਘ, ਗੁਰਿੰਦਰ ਸਿੰਘ ਘੁਕੇਵਾਲੀ , ਮਨਜੀਤ ਸਿੰਘ ਬਾਸਰਕੇ, ਜਸਵੰਤ ਰਾਏ ਛੇਹਰਟਾ, ਨਰਿੰਦਰ ਪ੍ਰਧਾਨ, ਬਲਬੀਰ ਸਿੰਘ ਗਰਚਾ, ਡਾ. ਨਿਰਮਲ ਸਿੰਘ ਅਨੰਦ, ਜਤਿੰਦਰ ਲਖਨਪਾਲ ਅਤੇ ਸੋਮਨਾਥ ਰੌਲੀਆ ਆਦਿ ਆਗੂਆਂ ਨੇ 10 ਪ੍ਰਤੀਸ਼ਤ ਡੀਏ ਜਾਰੀ ਕਰਾਉਣ, ਸੱਤਵਾਂ ਪੇ ਕਮਿਸ਼ਨ ਬਠਾਉਣ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨ ਅਤੇ ਰੈਗੂਲਰ ਕੀਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਰੈਗੂਲਰ ਕਰਨ ਸਬੰਧੀ 16.5.2023 ਦੀ ਪੋਲਸੀ ਵਿੱਚ ਲੁੜੀਦੀਆਂ ਸੋਧਾਂ ਕਰਨ, ਮਾਣ ਭੱਤਾ/ ਇਨਸੈਂਟਿਵ ਤੇ ਕੰਮ ਕਰਦੇ ਮਿਡ ਡੇ ਮੀਲ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਸਫਾਈ ਕਰਮੀਆਂ ਚੋਕੀਦਾਰ ਤੇ ਸੇਵਾਦਾਰ ਆਦਿ ਨੂੰ ਘੱਟੋ ਘੱਟ ਉਜਰਤ ਦੇ ਵਿੱਚ ਲਿਆਉਣ, ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਸਬੰਧੀ 17.07.2020 ਅਤੇ ਅਤੇ ਤਿੰਨ ਸਾਲ ਪ੍ਰਵੇਸ਼ਨਲ ਪੀਰੀਅਡ ਤੇ ਮੁਢਲੀ ਤਨਖਾਹ ਦੇਣ ਸਬੰਧੀ 15.01.2015 ਅਤੇ 07.09.2016 ਦਾ ਪੱਤਰ ਰੱਦ ਕਰਵਾਉਣ, ਪੇਂਡੂ ਭੱਤੇ ਸਮੇਤ ਸਮੁੱਚੇ ਬੰਦ ਕੀਤੇ ਭੱਤੇ ਸੋਧ ਕੇ ਲਾਗੂ ਕਰਵਾਉਣ, ਤਨਖਾਹ ਕਮਿਸ਼ਨ ਦੀ ਦੂਜੇ ਹਿੱਸੇ ਦੀ ਰਿਪੋਰਟ ਲਾਗੂ ਕਰਦਿਆਂ ਏ.ਸੀ.ਪੀ. ਸਕੀਮ ਬਹਾਲ ਕਰਾਉਣ ਅਤੇ ਮੈਡੀਕਲ ਭੱਤਾ 2000 ਪ੍ਰਤੀ ਮਹੀਨਾ ਕਰਨ, ਮਹਿਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਾਉਣ, ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਕਰਨ, 01.01.2016 ਨੂੰ ਤਨਖਾਹ ਕਮਿਸ਼ਨ ਲਾਗੂ ਕਰਦੇ ਸਮੇਂ 125 ਫ਼ੀਸਦੀ ਮਹਿਗਾਈ ਭੱਤੇ ਨੂੰ ਆਧਾਰ ਬਣਾਉਣ, ਕੇਂਦਰ ਦੀ ਤਰਜ ਤੇ ਗਰੈਚੂਟੀ ਦੀ ਹੱਦ 20 ਲੱਖ ਰੁਪਏ ਤੋਂ 25 ਲੱਖ ਰੁਪਏ ਕਰਨ ਅਤੇ ਸਰਕਾਰੀ ਵਿਭਾਗਾਂ ਦੀ ਤਰਜ ਤੇ ਰਹਿੰਦੇ ਬੋਰਡ/ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਲਾਗੂ ਕਰਨ, ਵਿਕਾਸ ਟੈਕਸ ਦੇ ਨਾਂ ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲਿਆ ਨੂੰ ਲਾਗੂ ਕਰਕੇ ਜਨਰਲਾਈਜ ਕਰਨ ਆਦਿ ਮੰਗਾਂ ਦੀ ਪ੍ਰਾਪਤੀ ਲਈ ਸਾਂਝੀ ਤਾਲਮੇਲ ਕਮੇਟੀ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦਾ ਪ੍ਰਣ ਲਿਆ। ਇਸ ਮੀਟਿੰਗ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਸੁਖਵਿੰਦਰ ਸਿੰਘ ਮਾਨ, ਗੁਰਬਿੰਦਰ ਸਿੰਘ ਖਹਿਰਾ, ਰਾਜਿੰਦਰ ਸਿੰਘ ਰਾਜਾਸਾਂਸੀ, ਰਜੇਸ਼ ਪ੍ਰਾਸ਼ਰ, ਮੇਲਾ ਰਾਮ, ਵਰਿੰਦਰ ਕੁਮਾਰ, ਨਿਰਵੈਰ ਸਿੰਘ, ਸ਼ਿਵ ਕੁਮਾਰ ਸ਼ਰਮਾ, ਰਣਜੀਤ ਸਿੰਘ, ਲਖਵਿੰਦਰ ਸਿੰਘ, ਸੋਨਾਲੀ ਹਾਂਡਾ, ਨਵਦੀਪ ਸਿੰਘ ਤੇ ਸੁਖਜਿੰਦਰ ਸਿੰਘ ਨੇ ਆਪਣੇ ਵਿਚਾਰ ਰੱਖੇ।