ਕੈਡਿਟਾਂ ਨੇ ਸਿਵਲ ਡਿਫੈਂਸ ਮੌਕ ਡਰਿੱਲ ’ਚ ਹਿੱਸਾ ਲਿਆ
ਸਿਵਲ ਡਿਫੈਂਸ ਮੌਕ ਡ੍ਰਿਲ ’ਚ ਸ਼ਾਮਿਲ ਹੋਏ ਐਨਸੀਸੀ ਕੈਡਿਟ।
Publish Date: Sat, 28 Nov 2026 06:36 PM (IST)
Updated Date: Sun, 29 Nov 2026 04:04 AM (IST)
ਫੋਟੋ-39 ਕੈਪਸ਼ਨ : ਸਿਵਲ ਡਿਫੈਂਸ ਮੌਕ ਡਰਿੱਲ ’ਚ ਸ਼ਾਮਲ ਹੋਏ ਐਨਸੀਸੀ ਕੈਡਿਟ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਪ੍ਰਸ਼ਾਸਨ ਨੇ ਬੀਤੀ ਸ਼ਾਮ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਆਯੋਜਨ ਕੀਤਾ। ਐਨਸੀਸੀ ਗਰੁੱਪ ਹੈੱਡਕੁਆਰਟਰ ਅੰਮ੍ਰਿਤਸਰ ਦੇ ਲਗਭਗ 100 ਐੱਨਸੀਸੀ ਕੈਡਿਟਾਂ ਨੇ ਇਸ ਮੌਕ ਡ੍ਰਿਲ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਐੱਨਸੀਸੀ ਯੂਨਿਟਾਂ ਦੇ ਕੈਡਿਟਾਂ ਨੇ ਅਭਿਆਸ ਵਿੱਚ ਹਿੱਸਾ ਲਿਆ, ਜਿਸ ’ਚ 1 ਪੰਜਾਬ ਬਟਾਲੀਅਨ ਐੱਨਸੀਸੀ, 9 ਪੰਜਾਬ ਬਟਾਲੀਅਨ ਐੱਨਸੀਸੀ, 11 ਪੰਜਾਬ ਬਟਾਲੀਅਨ ਐੱਨਸੀਸੀ ਤੇ 24 ਪੰਜਾਬ ਬਟਾਲੀਅਨ ਐੱਨਸੀਸੀ ਦੇ 20-20 ਕੈਡਿਟਾਂ ਸ਼ਾਮਲ ਸਨ। ਇਸ ਤੋਂ ਇਲਾਵਾ, 2 ਪੰਜਾਬ ਏਅਰ ਸਕੁਐਡਰਨ ਐਨਸੀਸੀ ਦੇ 10 ਕੈਡਿਟਾਂ ਤੇ 2 ਪੰਜਾਬ ਨੇਵਲ ਯੂਨਿਟ ਐਨਸੀਸੀ ਦੇ 10 ਕੈਡਿਟਾਂ ਨੇ ਵੀ ਅਭਿਆਸ ਵਿਚ ਹਿੱਸਾ ਲਿਆ। ਇਸ ਮੌਕੇ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਸਰਗਰਮੀ ਨਾਲ ਹਿੱਸਾ ਲਿਆ। ਮੌਕ ਡਰਿੱਲ ਦਾ ਮੁੱਖ ਉਦੇਸ਼ ਐਮਰਜੈਂਸੀ ਸਥਿਤੀਆਂ ਲਈ ਤਿਆਰੀ ਵਧਾਉਣਾ, ਆਫ਼ਤ ਪ੍ਰਬੰਧਨ ਨੂੰ ਮਜ਼ਬੂਤ ਕਰਨਾ, ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੇ ਵੱਖ-ਵੱਖ ਵਿਭਾਗਾਂ ’ਚ ਤਾਲਮੇਲ ਨੂੰ ਬਿਹਤਰ ਬਣਾਉਣਾ ਸੀ। ਐਨਸੀਸੀ ਕੈਡਿਟਾਂ ਦੀ ਸਰਗਰਮ ਭਾਗੀਦਾਰੀ ਉਨ੍ਹਾਂ ਦੇ ਅਨੁਸ਼ਾਸਨ, ਸੇਵਾ ਦੀ ਭਾਵਨਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ।