ਅੰਜਲੀ ਸਾਥੀਆਂ ਸਮੇਤ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਅੰਜਲੀ ਆਪਣੇ ਸਾਥੀਆਂ ਸਮੇਤ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ
Publish Date: Sun, 29 Nov 2026 04:17 PM (IST)
Updated Date: Mon, 30 Nov 2026 04:02 AM (IST)
ਕੈਪਸ਼ਨ : ‘ਆਪ’ ਦੀ ਵਲੰਟੀਅਰ ਅੰਜਲੀ ਨੂੰ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਸਨਮਾਨਿਤ ਕਰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਅਤੇ ਹੋਰ। * ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸ਼ਾਮਲ ਵਰਕਰਾਂ ਨੂੰ ਸਿਰੋਪਾਓ ਦੇ ਕੇ ਕੀਤਾ ਸਵਾਗਤ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੱਛਮੀ ਵਿਧਾਨ ਸਭਾ ਹਲਕੇ ’ਚ ਚੱਲ ਰਹੇ ਰਾਜਨੀਤਿਕ ਉਥਲ-ਪੁਥਲ ਦੇ ਵਿਚਕਾਰ, ਆਮ ਆਦਮੀ ਪਾਰਟੀ (ਆਪ) ਦੀ ਵਲੰਟੀਅਰ ਅੰਜਲੀ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਈ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ, ਸੀਮਾ ਆਪਣੇ ਪਰਿਵਾਰਕ ਮੈਂਬਰਾਂ ਤੇ ਸਾਥੀਆਂ ਸਮੇਤ, ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੀਆਂ ਜ਼ਿੰਮੇਵਾਰੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ। ਸਲਿਲ ਕਪੂਰ ਨੇ ਇਨ੍ਹਾਂ ਨਵੇਂ ਵਰਕਰਾਂ ਨੂੰ ਪਾਰਟੀ ਦਾ ਸਿਰੋਪਾਓ ਦੇ ਕੇ ਭਾਜਪਾ ਵਿੱਚ ਸ਼ਾਮਲ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੌਤਮ ਅਰੋੜਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸੰਜੇ ਸ਼ਰਮਾ, ਮੀਤ ਪ੍ਰਧਾਨ ਰੋਮੀ ਚੋਪੜਾ, ਅਰੁਣ ਭੱਲਾ ਆਦਿ ਵੀ ਮੌਜੂਦ ਸਨ। ਸਲਿਲ ਕਪੂਰ ਨੇ ਨਵੇਂ ਪਾਰਟੀ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਵਧਦੇ ਸਮਰਥਨ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ, ਲੋਕ ਭਲਾਈ ਦ੍ਰਿਸ਼ਟੀਕੋਣ ਅਤੇ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤ ਨੂੰ ਵਿਸ਼ਵ ਆਗੂ ਤੇ ਸ਼ਕਤੀ ਬਣਾਉਣ ਦੀ ਅਟੱਲ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ, ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਆਗੂ ਤੇ ਵਰਕਰ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਪਣੇ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਅੱਜ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚ ਆਪ ਵਲੰਟੀਅਰ ਅੰਜਲੀ, ਕੁਸ਼ਨ ਧਾਲੀਵਾਲ, ਰੋਹਨ ਧਾਲੀਵਾਲ, ਦੀਪ, ਵਿੱਕੀ, ਸੰਦੀਪ ਅਤੇ ਉਨ੍ਹਾਂ ਦੇ ਸਾਥੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਮੀਨੀ ਪੱਧਰ ਦੇ ਵਰਕਰਾਂ ਦੇ ਸ਼ਾਮਲ ਹੋਣ ਨਾਲ ਪੱਛਮੀ ਵਿਧਾਨ ਸਭਾ ਹਲਕੇ ’ਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸਲਿਲ ਕਪੂਰ ਨੇ ਸਾਰੇ ਨਵੇਂ ਸ਼ਾਮਲ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਸੰਗਠਨ ਦੇ ਅੰਦਰ ਪੂਰਾ ਸਤਿਕਾਰ ਅਤੇ ਸਨਮਾਨ ਦਿੱਤਾ ਜਾਵੇਗਾ।