ਜਨਤਾ ਕਾਲੋਨੀ ’ਚ ਸੁਣਿਆ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਜਨਤਾ ਕਾਲੋਨੀ ’ਚ ਸੁਣਿਆ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ
Publish Date: Sun, 29 Nov 2026 04:39 PM (IST)
Updated Date: Mon, 30 Nov 2026 04:04 AM (IST)
* ਮੰਡਲ ਪ੍ਰਧਾਨ ਡਾ. ਨੂਰੀਨ ਮਹਾਜਨ ਦੀ ਪ੍ਰਧਾਨਗੀ ਹੇਠ ਹੋਇਆ ਪ੍ਰੋਗਰਾਮ ਫੋਟੋ-18 ਕੈਪਸ਼ਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਦੇਖਦੇ ਹੋਏ ਮੰਡਲ ਪ੍ਰਧਾਨ ਡਾ. ਨੂਰੀਨ ਮਹਾਜਨ ਅਤੇ ਹੋਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਨਾਰਥ ਮੰਡਲ ਸਿਵਲ ਲਾਈਨਜ਼ ਅਧੀਨ ਆਉਂਦੇ ਵਾਰਡ ਨੰਬਰ 4 ਦੀ ਜਨਤਾ ਕਾਲੋਨੀ ’ਚ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਉਤਸ਼ਾਹ ਨਾਲ ਸੁਣਿਆ ਗਿਆ। ਇਹ ਪ੍ਰੋਗਰਾਮ ਮੰਡਲ ਪ੍ਰਧਾਨ ਡਾ. ਨੂਰੀਨ ਮਹਾਜਨ ਦੀ ਪ੍ਰਧਾਨਗੀ ਹੇਠ ਭਰਤ ਭੂਸ਼ਣ ਦੇ ਨਿਵਾਸ ਸਥਾਨ ’ਤੇ ਕਰਵਾਇਆ ਗਿਆ, ਜਿਸ ’ਚ ਇਲਾਕਾ ਵਾਸੀ, ਭਾਜਪਾ ਵਰਕਰ ਤੇ ਅਹੁਦੇਦਾਰ ਸ਼ਾਮਲ ਹੋਏ। ਪ੍ਰੋਗਰਾਮ ਦੌਰਾਨ ਸਭ ਨੇ ਇਕੱਠੇ ਬੈਠ ਕੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਣੇ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਪ੍ਰਗਤੀ, ਨੌਜਵਾਨਾਂ ਦੀ ਭੂਮਿਕਾ, ਸਵੱਛਤਾ, ਸਵਦੇਸ਼ੀ, ਵਾਤਾਵਰਨ ਦੀ ਸੰਭਾਲ ਅਤੇ ਵਿਕਸਿਤ ਭਾਰਤ ਦੇ ਸੰਕਲਪ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਦੀਆਂ ਪ੍ਰੇਰਨਾਦਾਇਕ ਗੱਲਾਂ ਨੇ ਹਾਜ਼ਰ ਲੋਕਾਂ ਵਿਚ ਨਵੀਂ ਊਰਜਾ ਭਰ ਦਿੱਤੀ। ਇਸ ਮੌਕੇ ਡਾ. ਨੂਰੀਨ ਮਹਾਜਨ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਇੱਕ ਰੇਡੀਓ ਪ੍ਰੋਗਰਾਮ ਨਹੀਂ, ਸਗੋਂ ਦੇਸ਼ ਨੂੰ ਜੋੜਨ ਵਾਲਾ ਇੱਕ ਸਸ਼ਕਤ ਮਾਧਿਅਮ ਹੈ। ਇਸ ਰਾਹੀਂ ਪ੍ਰਧਾਨ ਮੰਤਰੀ ਜੀ ਸਿੱਧੇ ਤੌਰ ’ਤੇ ਆਮ ਲੋਕਾਂ ਨਾਲ ਜੁੜਦੇ ਹਨ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੇ ਸੰਘਰਸ਼ ਨੂੰ ਪੂਰੇ ਦੇਸ਼ ਸਾਹਮਣੇ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਭਰਤ ਭੂਸ਼ਣ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿਚ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਸਭ ਨੇ ਦੇਸ਼ ਦੀ ਤਰੱਕੀ ਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ।