ਸ਼ਾਈਨਿੰਗ ਸਟਾਰਜ਼ ਸਕੂਲ ਦਾ ਸਾਲਾਨਾ ਸਮਾਗਮ ਸੰਪੰਨ ਸ਼ਾਈਨਿੰਗ ਸਟਾਰਜ਼ ਸਕੂਲ ਦਾ ਸਾਲਾਨਾ ਸਮਾਗਮ ਸੰਪੰਨ
Publish Date: Sun, 29 Nov 2026 04:44 PM (IST)
Updated Date: Mon, 30 Nov 2026 04:05 AM (IST)
ਫੋਟੋ-16-17 ਕੈਪਸਨ : ਸਮਾਗਮ ਦੌਰਾਨ ਮੁੱਖ ਮਹਿਮਾਨ ਨੀਤੂ ਸ਼ਰਮਾ ਅਤੇ ਡਾਕਟਰ ਜੀ ਪੀਐਸ ਭਾਟੀਆ ਨੂੰ ਸਨਮਾਨਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਨੂੰ ਸ਼ਰਮਾ ਅਤੇ ਹੋਰ। ਸਲਾਨਾ ਸਮਾਗਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੀ ਸਕੂਲ ਮੈਨੇਜਮੈਂਟ ਟੀਮ। * ਬੱਚਿਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ * ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਸ਼ਮੂਲੀਅਤ ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ : ਜੀਟੀ ਰੋਡ ਛੇਹਰਟਾ ਸਥਿਤ ਸ਼ਾਈਨਿੰਗ ਸਟਾਰਜ਼ ਸਕੂਲ ਵੱਲੋਂ ਆਪਣਾ ਸਾਲਾਨਾ ਸਮਾਗਮ ਦਸ਼ਮੇਸ਼ ਆਡੀਟੋਰੀਅਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨੀਤੂ ਸ਼ਰਮਾ ਸ਼੍ਰੀ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਹੋਣ ਦੇ ਨਾਲ-ਨਾਲ ਐਸੋਸੀਏਸ਼ਨ ਆਫ਼ ਸਕੂਲਜ਼ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਦੇ ਨਾਰਦਰਨ ਰੀਜਨ ਦੀ ਵਾਈਸ ਪ੍ਰੈਜ਼ੀਡੈਂਟ ਵੱਲੋਂ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਜੀਪੀਐੱਸ ਭਾਟੀਆ, ਭਾਟੀਆ ਨਿਊਰੋਸਾਈਕਿਆਟ੍ਰਿਸਟ ਹਸਪਤਾਲ ਤੇ ਡੀ-ਐਡਿਕਸ਼ਨ ਸੈਂਟਰ, ਅੰਮ੍ਰਿਤਸਰ ਤੋਂ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਦੋਵਾਂ ਮਹਿਮਾਨਾਂ ਦੀ ਮੌਜੂਦਗੀ ਨੇ ਸਮਾਗਮ ਦੀ ਸ਼ਾਨ ਨੂੰ ਹੋਰ ਵਧਾਇਆ। ਪ੍ਰਿੰਸੀਪਲ ਅਨੂੰ ਸ਼ਰਮਾ ਅਤੇ ਮੈਨੇਜਮੈਂਟ ਟੀਮ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਾਲਾਨਾ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀਆਂ ਕਲਾਤਮਕ ਪ੍ਰਤਿਭਾਵਾਂ, ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨੂੰ ਸਨਮਾਨਿਤ ਕਰਨਾ ਸੀ। ਸਕੂਲ ਵੱਲੋਂ ਸਮਾਗਮ ਲਈ ਦਿੱਤੇ ਗਏ ਸੱਦਾ ਸੰਦੇਸ਼ ਵਿੱਚ ਇਸ ਗੱਲ ਨੂੰ ਵਿਸ਼ੇਸ਼ ਤੌਰ ਤੇ ਉਭਾਰਿਆ ਗਿਆ ਸੀ ਕਿ ਕੋਸ਼ਿਸ਼ ਕਰਨ ਵਾਲਿਆਂ ਦੀ ਕਦੇ ਹਾਰ ਨਹੀਂ ਹੁੰਦੀ। ਸਾਲਾਨਾ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਾਂਝਾ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਸਾਬਤ ਹੋਇਆ। ਅਜਿਹੇ ਸਮਾਗਮ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਮਿਹਨਤ ਤੇ ਅੱਗੇ ਵਧਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਤੇ ਬੱਚਿਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਮਾਗਮ ’ਚ ਸ਼ਾਮਲ ਹੋਏ ਸਾਰੇ ਮਹਿਮਾਨਾਂ, ਮਾਪਿਆਂ ਤੇ ਸਕੂਲ ਨਾਲ ਜੁੜੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਗਿਆ। ਅਖੀਰ ’ਚ ਸਕੂਲ ਪ੍ਰਿੰਸੀਪਲ ਅਨੂੰ ਸ਼ਰਮਾ ਨੇ ਕਿਹਾ ਕਿ ਸਕੂਲ ਵਿੱਚ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਦੇ ਨਾਲ ਨਾਲ ਆਪਣੇ ਗੁਰੂਆਂ ਪੀਰਾਂ, ਵਿਰਸੇ, ਹਰ ਮੈਦਾਨ ਫਤਹਿ ਕਰਨ ਅਤੇ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰਨ ਦੇ ਹੁਨਰ ਸਿਖਾਏ ਜਾਂਦੇ ਹਨ।