ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ 16ਵੀਂ ਐਥਲੈਟਿਕ ਮੀਟ ਸਮਾਪਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ 16ਵੀਂ ਸਾਲਾਨਾ ਐਥਲੈਟਿਕ ਮੀਟ ਦਾ ਸ਼ਾਨਦਾਰ ਸਮਾਪਤੀ ਸਮਾਰੋਹ
Publish Date: Sun, 29 Nov 2026 04:53 PM (IST)
Updated Date: Mon, 30 Nov 2026 04:05 AM (IST)
ਫੋਟੋ-14 ਕੈਪਸਨ : ਸਮਾਰੋਹ ਦੌਰਾਨ ਜੇਤੂਆਂ ਨਾਲ ਸੁਹਿੰਦਰ ਕੌਰ, ਪ੍ਰਿੰਸੀਪਲ ਡਾ. ਪਲਵਿੰਦਰ ਪਾਲ ਸਿੰਘ, ਸਤਿੰਦਰ ਸਿੰਘ, ਅਮਨਦੀਪ ਕੌਰ ਮਾਨ ਅਤੇ ਹੋਰ। * ਵਿਦਿਆਰਥੀਆਂ ਨੇ ਜੋਸ਼ ਤੇ ਉਤਸ਼ਾਹ ਨਾਲ ਵੱਖ-ਵੱਖ ਖੇਡ ਮੁਕਾਬਲਿਆਂ ’ਚ ਹਿੱਸਾ ਲਿਆ * ਸਮੂਹ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਮਿਸਲ ਸ਼ਹੀਦਾਂ ਤਰਨਾ ਦਲ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਮੱਲੀਆਂ ਵਿਖੇ 16ਵੀਂ ਸਾਲਾਨਾ ਐਥਲੈਟਿਕ ਮੀਟ ਬੜੇ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਕਰਵਾਈ ਗਈ। ਇਸ ਦੋ ਰੋਜ਼ਾ ਖੇਡ ਸਮਾਰੋਹ ਦੇ ਦੂਜੇ ਦਿਨ ਸ਼ਾਨਦਾਰ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਵੱਖ-ਵੱਖ ਖੇਡ ਮੁਕਾਬਲਿਆਂ ’ਚ ਹਿੱਸਾ ਲਿਆ। ਇਨ੍ਹਾਂ ’ਚ 400 ਮੀਟਰ, 600 ਮੀਟਰ, 800 ਮੀਟਰ ਦੌੜ, ਰਿਲੇਅ ਰੇਸ, ਵਨ ਲੈਗ ਰੇਸ, ਜੰਪਿੰਗ ਰੇਸ, ਟੱਗ ਆਫ਼ ਵਾਰ ਅਤੇ ਹੋਰ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਚਾਰ ਹਾਊਸਾਂ ਵਿਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਾਊਸ ਵਾਈਜ਼ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਸਮਾਗਮ ਵਿਚ ਪਹੁੰਚੇ ਸਮੂਹ ਪਤਵੰਤੇ ਸੱਜਣਾਂ ਅਤੇ ਮਹਿਮਾਨਾਂ ਨੂੰ ਨਿੱਘਾ ਆਇਆਂ ਆਖਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੇ ਖੇਤਰ ਵਿਚ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੌਰਾਨ ਸਕੂਲ ਪ੍ਰਿੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਸਮੂਹ ਪਤਵੰਤਿਆਂ ਤੇ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਉਨ੍ਹਾਂ ਦੀ ਆਮਦ ਲਈ ਧੰਨਵਾਦ ਪ੍ਰਗਟ ਕੀਤਾ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੁਹਿੰਦਰ ਕੌਰ, ਧਰਮਪਤਨੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਪੰਜਾਬ, ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕੰਚਨ ਮਲਹੋਤਰਾ (ਪ੍ਰਿੰਸੀਪਲ ਰਿਆਨ ਇੰਟਰਨੈਸ਼ਨਲ ਸਕੂਲ) ਇੰਦਰਪਾਲ ਸਿੰਘ (ਰਿਟਾਇਰਡ ਸੁਪਰਡੈਂਟ ਪੰਜਾਬ ਸਕੂਲ ਸਿੱਖਿਆ ਬੋਰਡ), ਪ੍ਰਭਦਿਆਲ ਸਿੰਘ ਕਾਹਲੋਂ, (ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ) ਤੇ ਸਮੂਹ ਪ੍ਰੈੱਸ ਤੇ ਇਲੈਕਟ੍ਰਾਨਿਕ ਮੀਡੀਆ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮੂਹ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪਲਵਿੰਦਰ ਪਾਲ ਸਿੰਘ ਤੋਂ ਇਲਾਵਾ ਅਮਨਦੀਪ ਕੌਰ ਮਾਨ, ਅਮਨਜੀਤ ਕੌਰ, ਮਨਪ੍ਰੀਤ ਕੌਰ, ਮਲਕੀਅਤ ਕੌਰ, ਜੁਗਰਾਜ ਸਿੰਘ ਅਤੇ ਦਲਜੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਅੰਤ ’ਚ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਤੇ ਜੇਤੂ ਖਿਡਾਰੀਆਂ ਦੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਅਧਿਆਪਕਾਂ ਦੇ ਸੁਚੱਜੇ ਪ੍ਰਬੰਧਾਂ ਅਤੇ ਅਣਥੱਕ ਯਤਨਾਂ ਸਦਕਾ ਇਹ ਦੋ ਰੋਜ਼ਾ ਐਥਲੈਟਿਕ ਮੀਟ ਯਾਦਗਾਰੀ ਹੋ ਨਿੱਬੜੀ।