ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਪ੍ਰਬੰਧਕ ਕਮੇਟੀ ਦੀ ਮੀਟਿੰਗ
Publish Date: Sun, 29 Nov 2026 05:18 PM (IST)
Updated Date: Mon, 30 Nov 2026 04:05 AM (IST)
ਫੋਟੋ-13 ਕੈਪਸਨ : ਗੁਰਦੁਆਰਾ ਸਿੰਘ ਸਭਾ ਦੇ ਮੀਟਿੰਗ ਕਰਦੇ ਹੋਏ ਸੇਵਾਦਾਰ। ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਚ ਗੁਰਦੁਆਰਾ ਸਾਹਿਬ ਚ ਚੱਲ ਰਹੇ ਮੁਰੰਮਤ ਦੇ ਕੰਮਾਂ ਦਾ ਕਮੇਟੀ ਵੱਲੋਂ ਜਾਇਜ਼ਾ ਲਿਆ ਗਿਆ ਤੇ ਸਾਰੇ ਪ੍ਰਬੰਧਾਂ ਦਾ ਵਿਸਥਾਰ ਨਾਲ ਨਿਰੀਖਣ ਕਰਕੇ ਮੁਰੰਮਤ ਦੇ ਕੰਮਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਕੰਮ ਨੂੰ ਜਲਦੀ ਤੇ ਚੰਗੀ ਤਰ੍ਹਾਂ ਮੁਕੰਮਲ ਕਰਨ ਲਈ ਕਾਰੀਗਰਾਂ ਨੂੰ ਹਦਾਇਤਾਂ ਵੀ ਦਿੱਤੀਆਂ। ਮੀਟਿੰਗ ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਗਤਾਂ ਦੇ ਹੁਕਮ ਦੀ ਪਾਲਣਾ ਕਰਦੇ ਹੋਏ 1 ਦਸੰਬਰ ਤੋਂ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਵੇਰੇ 4 ਵਜੇ ਹੋਣਗੇ ਅਤੇ ਉਸ ਤੋਂ ਬਾਅਦ ਨਿਤਨੇਮ ਸ਼ੁਰੂ ਹੋਵੇਗਾ। ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਵੇਰੇ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਪਹੁੰਚ ਕੇ ਨਿਤਨੇਮ ਚ ਹਾਜ਼ਰੀ ਲਗਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਗੁਰਦੁਆਰਾ ਸਾਹਿਬ ਦੇ ਮੌਜੂਦਾ ਗ੍ਰੰਥੀ ਨੂੰ ਆਦੇਸ਼ ਦਿੱਤੇ ਗਏ ਕਿ ਉਹ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ। ਮੀਟਿੰਗ ਚ ਗੁਰਦੁਆਰਾ ਸਾਹਿਬ ਦੀ ਸਫ਼ਾਈ, ਲੰਗਰ ਦੇ ਪ੍ਰਬੰਧ ਤੇ ਸੰਗਤ ਦੀ ਸਹੂਲਤ ਲਈ ਹੋਰ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਕਮੇਟੀ ਨੇ ਕਿਹਾ ਕਿ ਗੁਰੂ ਘਰ ਚ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਤਕਲੀਫ਼ ਨਾ ਹੋਵੇ, ਇਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪ੍ਰਤਾਪ ਸਿੰਘ ਮਲਹੋਤਰਾ ਕੌਂਸਲਰ, ਪ੍ਰਭਜੋਤ ਸਿੰਘ, ਹਰਦੇਵ ਸਿੰਘ, ਵਰਿੰਦਰ ਸਿੰਘ, ਅਰਵਿੰਦਰ ਸਿੰਘ, ਪਰਮਦੀਪ ਸਿੰਘ, ਸੋਹੰਗ ਸਿੰਘ, ਸਰਬਜੀਤ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ।