- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ-ਭਾਜਪਾ ਗਠਜੋੜ ਵੱਲੋਂ ਹਮੇਸ਼ਾਂ ਮਹਿਲਾਵਾਂ ਨੂੰ ਦਿੱਤੀ ਗਈ ਤਰਜੀਹ

ਫੋਟੋ-24
ਕੈਪਸ਼ਨ : ਵਿਧਾਇਕਾ ਗਨੀਵ ਕੌਰ ਮਜੀਠੀਆ।
ਅਸੀਸ ਭੰਡਾਰੀ, ਪੰਜਾਬੀ ਜਾਗਰਣ
ਚਵਿੰਡਾ ਦੇਵੀ : ਪੰਜਾਬ ’ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਅਕਾਲੀ ਦਲ-ਭਾਜਪਾ ਗਠਜੋੜ ਵਿਚ ਵਿਸ਼ਵਾਸ ਰੱਖਣਗੇ, ਖਾਸ ਤੌਰ ਤੇ ਪੰਜਾਬ ਦੀ ਮਹਿਲਾਵਾਂ ਪੰਜਾਬ ’ਚ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨ ਵਾਲੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਲੈ ਕੇ ਆਉਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੀ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਗਨੀਵ ਕੌਰ ਮਜੀਠੀਆ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਨੂੰ ਆਪਣੇ ਵੱਲ ਕਰਨ ਲਈ ਆਪਣੀ ਸਰਕਾਰ ਦੇ ਅਖੀਰਲੇ ਕੁਝ ਮਹੀਨੇ ਪੈਸੇ ਦੇ ਕੇ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਹੈ, ਪਰ ਪੰਜਾਬ ਦੀਆਂ ਮਹਿਲਾਵਾਂ ਜਿਨਾਂ ਦੇ ਪੁੱਤਰ ਪਤੀ ਅਤੇ ਪਰਿਵਾਰ ਦੇ ਮੈਂਬਰ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਹਨ ਉਹ ਮਹਿਲਾਵਾਂ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਰੱਖਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ ਦਲ ਭਾਜਪਾ ਗਠਜੋੜ ਦੀ ਸਰਕਾਰ ਦੇ ਸਮੇਂ ਪੰਜਾਬ ਵਿਚ ਇਨ੍ਹਾਂ ਜੰਗੀ ਪੱਧਰ ਤੇ ਵਿਕਾਸ ਹੋਇਆ ਸੀ ਜਿਸ ਨੂੰ ਪੰਜਾਬ ਵਾਸੀ ਅੱਜ ਵੀ ਯਾਦ ਕਰ ਰਹੇ ਹਨ, ਜਿਸ ਵਿੱਚ ਮਹਿਲਾਵਾਂ ਨੂੰ ਵੀ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਦਿੱਤਾ ਗਿਆ। ਅਕਾਲੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਹਲਕਾ ਮਜੀਠਾ ਦੇ ਲੋਕਾਂ ਨੂੰ ਅਤੇ ਖਾਸ ਤੌਰ ’ਤੇ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ ਲਈ ਹੁਣ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨ ਦਾ ਸਮਾਂ ਆ ਗਿਆ ਹੈ ਤੇ ਆਉਣ ਵਾਲੀ ਸਰਕਾਰ ਅਕਾਲੀ ਦਲ-ਭਾਜਪਾ ਗਠਜੋੜ ਦੀ ਬਣਾਈ ਜਾਵੇ ਤਾਂ ਜੋ ਪਹਿਲਾ ਚਲ ਰਹੀ ਵਿਕਾਸ ਕਾਰਜਾਂ ਦੀ ਲੜੀ ਨੂੰ ਦੁਬਾਰਾ ਚਾਲੂ ਕੀਤਾ ਜਾ ਸਕੇ।