- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਦਸੰਬਰ ਦੀ ਕੱਥੂਨੰਗਲ ਰੈਲੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਲੋਕਾਂ ਦੀ ਆਵਾਜ਼ ਬਣੇਗੀ-ਸੱਚਰ

ਫੋਟੋ-25
ਕੈਪਸ਼ਨ-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਭਗਵੰਤਪਾਲ ਸਿੰਘ ਸੱਚਰ।
* ‘ਜਵਾਨੀ ਸੰਭਾਲ ਯਾਤਰਾ’ ਤੇ ‘ਪੰਜਾਬ ਮੰਗਦਾ ਹਿਸਾਬ’ ਰੈਲੀ ਦੀਆਂ ਤਿਆਰੀਆਂ ਲਈ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ; ਪਿੰਡ-ਪਿੰਡ ਪਹੁੰਚਣ ਲਈ ਲਾਈਆਂ ਡਿਊਟੀਆਂ
ਅਸੀਸ ਭੰਡਾਰੀ, ਪੰਜਾਬੀ ਜਾਗਰਣ
ਚਵਿੰਡਾ ਦੇਵੀ : 12 ਦਸੰਬਰ ਨੂੰ ਸਵੇਰੇ 11 ਵਜੇ ਸੱਚਰ ਪੈਟਰੋਲ ਪੰਪ, ਕੱਥੂਨੰਗਲ ਵਿਖੇ ਹੋਣ ਵਾਲੀ ‘ਜਵਾਨੀ ਸੰਭਾਲ ਯਾਤਰਾ’ ਤੇ ‘ਪੰਜਾਬ ਮੰਗਦਾ ਹਿਸਾਬ’ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਕ ਪ੍ਰਧਾਨਾਂ, ਜ਼ੋਨ ਇੰਚਾਰਜਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਹਲਕਾ ਇੰਚਾਰਜ ਮਜੀਠਾ ਭਗਵੰਤਪਾਲ ਸਿੰਘ ਸੱਚਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋਈ ਹੈ। ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਮਾਮਲੇ ’ਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ ਅਤੇ ‘ਪੰਜਾਬ ਮੰਗਦਾ ਹਿਸਾਬ’ ਰੈਲੀ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਦਾ ਪ੍ਰਤੀਕ ਹੈ। ਸੱਚਰ ਨੇ ਕਿਹਾ ਕਿ ਰੈਲੀ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਉਣ ਤੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਰੈਲੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ ਕਲਾਂ, ਬਲਾਕ ਪ੍ਰਧਾਨ ਸੰਦੀਪ ਸਿੰਘ ਕਾਜੀਕੋਟ, ਐੱਸਸੀ ਵਿੰਗ ਦੇ ਚੇਅਰਮੈਨ ਪ੍ਰਗਟ ਸਿੰਘ ਚੰਨਣਕੇ, ਯੂਥ ਕਾਂਗਰਸ ਆਗੂ ਸ਼ਰਨਦੀਪ ਸਿੰਘ ਸਨੀ, ਕਿਸਾਨ ਵਿੰਗ ਦੇ ਆਗੂ ਪਰਮਜੀਤ ਸਿੰਘ ਭੋਏਵਾਲ, ਐੱਸਸੀ ਵਿੰਗ ਦੇ ਚੇਅਰਮੈਨ ਸੁਖਵਿੰਦਰ ਸਿੰਘ ਆਕੜ, ਦਿਲਜੀਤ ਸਿੰਘ ਪਖਰਪੁਰ ਅਤੇ ਝਿਲਮਿਲ ਸਿੰਘ ਬਾਠ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।