- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।