'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਪਾਕਿਸਤਾਨ ਰਵਾਨਾ ਹੋਇਆ 541 ਸਿੱਖ ਸ਼ਰਧਾਲੂਆਂ ਦਾ ਜਥਾ, ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਉਣਗੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਹ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨ
Publish Date: Wed, 10 Jun 2026 11:32 AM (IST)
Updated Date: Wed, 10 Jun 2026 11:33 AM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਹ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਮਗਰੋਂ 19 ਜੂਨ ਨੂੰ ਦੇਸ਼ ਵਾਪਸ ਪਰਤੇਗਾ।
ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਭਾਵਨਾ ਸੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਉਨ੍ਹਾਂ ਦੇ ਸ਼ਹੀਦੀ ਅਸਥਾਨ ’ਤੇ ਨਤਮਸਤਕ ਹੋਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸ਼ਹੀਦੀ ਪੁਰਬ ਮੌਕੇ ਜਥਾ ਨਹੀਂ ਜਾ ਸਕਿਆ ਸੀ ਪਰ ਗੁਰੂ ਸਾਹਿਬ ਦੀ ਰਹਿਮਤ ਨਾਲ ਇਸ ਵਾਰ ਜਥੇ ਨੂੰ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਹ ਜਥਾ ਹਰ ਸਾਲ ਭੇਜੇ ਜਾਣ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਯਕੀਨੀ ਬਨਾਉਣ।
ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 11 ਜੂਨ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ, ਸ਼ੇਖੂਪੁਰਾ ਜਾਵੇਗਾ। 12 ਜੂਨ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ, ਜਿਥੋਂ 14 ਜੂਨ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇਗਾ। 15 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿਥੇ 16 ਜੂਨ ਨੂੰ ਸ਼ਹੀਦੀ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹਵੋੇਗੀ। 18 ਜੂਨ ਨੂੰ ਜਥਾ ਸ਼ਹੀਦੀ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ ਅਤੇ 19 ਜੂਨ ਨੂੰ ਜਥੇ ਦੀ ਦੇਸ਼ ਵਾਪਸੀ ਹੋਵੇਗੀ।