- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਮੀ ਨੇ ਦੱਸਿਆ ਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂ 21 ਅਤੇ 22 ਨਵੰਬਰ ਨੂੰ ਐੱਸਜੀਪੀਸੀ ਦਫ਼ਤਰ ਤੋਂ ਆਪਣੇ ਪਾਸਪੋਰਟ ਲੈ ਸਕਦੇ ਹਨ। ਤੈਅ ਪ੍ਰੋਗਰਾਮ ਮੁਤਾਬਕ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ 1 ਦਸੰਬਰ ਨੂੰ ਭਾਰਤ ਪਰਤੇਗਾ।

ਜਾਸ, ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 22 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਭੇਜੇ ਗਏ 1,828 ਸ਼ਰਧਾਲੂਆਂ ਦੇ ਪਾਸਪੋਰਟਾਂ ਵਿੱਚੋਂ 1,822 ਨੂੰ ਪਾਕਿਸਤਾਨ ਦਾ ਵੀਜ਼ਾ ਮਿਲ ਗਿਆ ਹੈ, ਜਦਕਿ ਛੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ। ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਵੀ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਗੇ।