ਪੱਤਰ ਪ੍ਰੇਰਕ, ਤਰਨਤਾਰਨ : ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 520 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਪਿੰਡ ਕੈਰੋਂ ਵੱਲ ਗਸ਼ਤ ਦੌਰਾਨ ਇਕ ਨੌਜਵਾਨ ਪੁਲਿਸ ਟੀਮ ਨੂੰ ਵੇਖ ਕੇ ਵਾਪਸ ਮੁੜਨ ਲੱਗਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ 520 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਅੰਗਰੇਜ ਸਿੰਘ ਉਰਫ ਗੇਜਾ ਪੁੱਤਰ ਸੁੱਖਾ ਸਿੰਘ ਵਾਸੀ ਸਿੰਗਲ ਬਸਤੀ ਪੱਟੀ ਵਜੋਂ ਹੋਈ ਹੈ।