- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦੀ ਹੈ ਤਾਂ ਇਸ ਨੂੰ ਪੰਜਾਬ ਨਾਲ ਇਨਸਾਫ਼ ਵਜੋਂ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦਾ ਰਾਜਨੀਤਿਕ ਅਤੇ ਸਮਾਜਿਕ ਬਾਈਕਾਟ ਜਾਰੀ ਰੱਖੇਗੀ, ਜਦੋਂ ਤੱਕ ਉਹ ਅਸਤੀਫਾ ਨਹੀਂ ਦਿੰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਨਹੀਂ ਹੁੰਦੇ।

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫੋਰੈਂਸਿਕ ਵੀਡੀਓ ਜਾਂਚ ਨਾਲ ਜੁੜੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦੀ ਹੈ ਤਾਂ ਇਸ ਨੂੰ ਪੰਜਾਬ ਨਾਲ ਇਨਸਾਫ਼ ਵਜੋਂ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦਾ ਰਾਜਨੀਤਿਕ ਅਤੇ ਸਮਾਜਿਕ ਬਾਈਕਾਟ ਜਾਰੀ ਰੱਖੇਗੀ, ਜਦੋਂ ਤੱਕ ਉਹ ਅਸਤੀਫਾ ਨਹੀਂ ਦਿੰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਨਹੀਂ ਹੁੰਦੇ।
ਬਾਜਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀਡੀਓ ਦੀ ਫੋਰੈਂਸਿਕ ਜਾਂਚ ਲਈ ਲੈਬਾਂ ਦੇ ਨਾਮ ਮੰਗੇ ਗਏ ਸਨ, ਪਰ ਇਹ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ। ਬਾਅਦ ਵਿੱਚ ਕਰਵਾਈ ਗਈ ਜਾਂਚ ਵਿੱਚ ਵੀਡੀਓ ਸਹੀ ਪਾਈ ਗਈ। ਉਨ੍ਹਾਂ ਭਾਜਪਾ ਨੂੰ ਅਪੀਲ ਕੀਤੀ ਕਿ ਮਾਮਲੇ ਨਾਲ ਜੁੜੇ ਸਾਰੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਨਿਆਂਇਕ ਜਾਂਚ ਕਰਵਾਈ ਜਾਵੇ।