ਬਿਜਲੀ ਘਰ ਵਿਖੇ ਵੱਡੀ ਗਿਣਤੀ ’ਚ ਅਕਾਲੀ ਵਰਕਰਾਂ ਨੇ ਦਿੱਤਾ ਰੋਸ ਧਰਨਾ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ
Publish Date: Thu, 30 Apr 2026 04:08 PM (IST)
Updated Date: Thu, 30 Apr 2026 04:13 PM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਅਤੇ ਮਜੀਠਾ ਸ਼ਹਿਰ ਤੋ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਮਜੀਠਾ ਦੇ ਬਿਜਲੀ ਘਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਦੌਰਾਨ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਜੀਠੀਆ ਦੇ ਸਿਆਸੀ ਸਕੱਤਰ ਮੇਜਰ ਸਿਵਚਰਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਅੱਤ ਦੀ ਗਰਮੀ ਦੌਰਾਨ ਪਿੰਡਾਂ ਸਮੇਤ ਸ਼ਹਿਰਾਂ ਨੂੰ ਪੂਰੀ ਬਿਜਲੀ ਨਾ ਦੇ ਕੇ ਪ੍ਰੇਸ਼ਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਨੂੰ ਬਿਜਲੀ ਪੱਖੋ ਸਰਪਲਸ ਸੂਬਾ ਬਣਾਇਆ ਗਿਆ ਸੀ ਅਤੇ ਵਾਧੂ ਬਿਜਲੀ ਪੈਦਾ ਕਰਕੇ ਲੋਕਾਂ ਨੂੰ ਸੁੱਖ ਸਹੂਲਤ ਦਿੱਤੀ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਜਲੀ ਨਾ ਦੇ ਕੇ ਆਮ ਲੋਕਾਂ, ਵਪਾਰੀਆਂ, ਦੁਕਾਨਦਾਰਾਂ ਅਤੇ ਹੋਰਨਾਂ ਵਪਾਰਕ ਅਦਾਰਿਆਂ ਜਿਨਾਂ ਦੀ ਰੋਜ਼ੀ ਰੋਟੀ ਇਸੇ ਬਿਜਲੀ ਨਾਲ ਚੱਲਦੀ ਹੈ, ਉਨ੍ਹਾਂ ਨੂੰ ਬਰਬਾਦ ਤੇ ਕੰਗਾਲ ਕਰਕੇ ਰੱਖ ਦਿੱਤਾ ਹੈ। ਇਸ ਮੌਕੇ ਮੇਜਰ ਸ਼ਿਵਚਰਨ ਸਮੇਤ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਉਤੇ ਬਿਜਲੀ ਵਿਭਾਗ ਦੀਆਂ ਤਿਆਰੀਆਂ ਵਿਚ ਘਾਟ ਅਤੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ। ਆਗੂਆਂ ਕਿਹਾ ਕਿ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਿਜਲੀ ਖਰੀਦਣ, ਪਾਵਰ ਐਕਸਚੇਜ ਤੇ ਲੋੜੀਦੀਆਂ ਤਿਆਰੀਆਂ ਵਿਚ ਭਾਰੀ ਲਾਪ੍ਰਵਾਹੀ ਵਰਤੀ ਗਈ ਹੈ, ਜਿਸ ਕਾਰਣ ਆਮ ਜੰਨਤਾਂ ਨੂੰ ਹੁਣ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਜੀਠਾ ਸਮੇਤ ਸਮੁੱਚੇ ਪੰਜਾਬ ਵਿਚ 8 ਤੋਂ 12 ਘੰਟੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ ਜਿਸ ਨਾਲ ਖੇਤੀਬਾੜੀ, ਉਦਯੋਗ, ਅਤੇ ਘਰੇਲੂ ਖਪਤਕਾਰ ਭਾਰੀ ਮੁਸ਼ਕਿਲ ਵਿਚ ਹਨ। ਖਾਸ ਕਰਕੇ ਗਰਮੀਆਂ ਵਿਚ ਲੋਕਾਂ ਦੀ ਜਿੰਦਗੀ ਬਿਜਲੀ ਬਿਨਾਂ ਬਹੁਤ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਚੋਣਾਂ ਵੇਲੇ 24 ਘੰਟੇ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਸੀ ਪਰ ਲੋਕ ਹੁਣ 12 ਘੰਟੇ ਹਨੇਰੇ ਵਿਚ ਬੈਠਣ ਲਈ ਮਜਬੂਰ ਹਨ। ਆਗੂਆਂ ਮੰਗ ਕੀਤੀ ਕਿ ਸਰਕਾਰ ਤੁਰੰਤ ਬਿਜਲੀ ਦੀ ਘਾਟ ਪੂਰੀ ਕਰਕੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਵੇ। ਇਸ ਮੌਕੇ ਪੁੱਜੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਮੇਜ਼ਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਜੀਤ ਸਿੰਘ ਬਰਾੜ, ਕੁਲਵਿੰਦਰ ਸਿੰਘ ਧਾਲੀਵਾਲ ਸਾਰੇ ਸਿਆਸੀ ਸਕੱਤਰ ਮਜੀਠੀਆ, ਸਰਬਜੀਤ਼ ਸਿੰਘ ਸੁਪਾਰੀਵਿੰਡ ਵਾਈਸ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਬੀਰ ਸਿੰਘ ਚੰਦੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਕੋਟਲਾ, ਸਾਬਕਾ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ, ਤੇਜਵੀਰ ਸਿੰਘ ਸਿਆਲਕਾ, ਸਾਬਕਾ ਪ੍ਰਧਾਨ ਤਰੁਨ ਅਬਰੋਲ, ਪ੍ਰਧਾਨ ਸਲਵੰਤ ਸਿੰਘ ਸੇਠ, ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਨਈਅਰ, ਸੁਰਿੰਦਰਪਾਲ ਗੋਕਲ, ਅਵਤਾਰ ਸਿੰਘ ਗਿੱਲ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਦੀਪਕ ਆੜਤੀਆਂ, ਅਜੈ ਚੋਪੜਾ, ਬਾਊ ਨਰੇਸ਼ ਕੁਮਾਰ, ਬਿੱਲਾ ਸ਼ਾਹ ਆੜ੍ਹਤੀਆ, ਭਿੰਦਾ ਮਜੀਠਾ ਦਿਹਾਤੀ, ਜ਼ੋਬਨਪ੍ਰੀਤ ਸਿੰਘ ਗਿੱਲ, ਰਸ਼ਪਾਲ ਸਿੰਘ ਗਿੱਲ, ਜਤਿੰਦਰਪਾਲ ਸਾਬਾ ਹਮਜਾ, ਲਵ ਪੰਚ ਸੋਹੀਆਂ ਕਲਾਂ, ਹਰਕੀਰਤ ਸਿੰਘ ਸ਼ਹੀਦ, ਮੱਖਣ ਸਿੰਘ ਹਰੀਆਂ, ਲਾਟੀ ਨੰਬਰਦਾਰ, ਹਰਜੀਤ ਸਿੰਘ ਮੈਨੇਜਰ, ਪ੍ਰਭਪਾਲ ਸਿੰਘ ਝੰਡੇੇ, ਬਲਜਿੰਦਰ ਸਿੰਘ ਮੱਪੀ, ਜਥੇਦਾਰ ਹਰਪਾਲ ਸਿੰਘ, ਸੁਖਜੀਤ ਸਿੰਘ ਲੁੱਧੜ੍ਹ, ਹਰਦਿਆਲ ਸਿੰਘ ਲੁੱਧੜ, ਨਵਜੀਤ ਸਿੰਘ ਚੰਦੀ, ਬਾਬਾ ਮਹਿੰਦਰ ਸਿੰਘ, ਗੁਰਜੀਤ ਸਿੰਘ ਸਹਿਨੇਵਾਲੀ, ਸਤਬੀਰ ਸਿੰਘ ਸਾਬਕਾ ਸਰਪੰਚ ਕੋਟਲਾ ਤਰਖਾਣਾ, ਸਰਬਜੀਤ ਸਿੰਘ ਚੰਦੀ, ਨਿਰਮਲ ਸਿੰਘ ਸਰਪੰਚ ਵੀਰਮ ,ਗੁਰਵਿੰਦਰ ਸਿੰਘ ਭੋਮਾ, ਗੁਰਭੇਜ ਸਿੰਘ ਸੋਨਾ, ਜ਼ਸਪਾਲ ਸਿੰਘ ਭੋਆ, ਜੈਲ ਸਿੰਘ ਗੋਪਾਲਪੁਰ, ਬਲਰਾਜ ਸਿੰਘ ਗੁਪਾਲਪੁਰਾ, ਨਵਜਿੰਦਰ ਸਿੰਘ ਗਾਂਧੀ ਨਿੱਬਰਵਿੰਡ, ਆਦਿ ਅਕਾਲੀ ਆਗੂ ਹਾਜ਼ਰ ਸਨ।