v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ਾਂ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੀਆਂ। ਜਿੱਥੇ ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕੀਤੇ ਉੱਥੇ ਹੀ ਕਤਾਰਾਂ ਵਿੱਚ ਲੱਗ ਕੇ ਗੁਰੂਘਰ ਦੇ ਦਰਸ਼ਨ ਵੀ ਕੀਤੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਸੰਗਤਾਂ ਅਤੇ ਪ੍ਰੇਮੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਕੀਤੀ ਗਈ।

Posted By: Tejinder Thind