ਵੱਡੀ ਗਿਣਤੀ ’ਚ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਮਜੀਠਾ ਤੋ ਚੋਣ ਲੜਨ ਦਾ ਖੁੱਲਾ ਚੈਲੰਜ ਕੀਤਾ ਅਤੇ ਕਿਹਾ ਕਿ ਮਜੀਠਾ ਤੋ ਕਿਸੇ ਹੋਰ
Publish Date: Fri, 04 Sep 2026 04:37 PM (IST)
Updated Date: Fri, 04 Sep 2026 04:40 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਮਜੀਠਾ ਤੋ ਚੋਣ ਲੜਨ ਦਾ ਖੁੱਲਾ ਚੈਲੰਜ ਕੀਤਾ ਅਤੇ ਕਿਹਾ ਕਿ ਮਜੀਠਾ ਤੋ ਕਿਸੇ ਹੋਰ ਉਮੀਦਵਾਰ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ ਕਿਉਂਕਿ ਹਲਕੇ ਲੋਕਾਂ ਦੇ ਦਿਲਾਂ ਵਿਚ ਸ਼ੋਮਣੀ ਅਕਾਲੀ ਦਲ ਵੱਸਿਆ ਪਿਆ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣਗੇ। ਬਿਕਰਮ ਸਿੰਘ ਮਜੀਠੀਆ ਪਿੰਡ ਸੋਹੀਆਂ ਕਲਾਂ ਵਿਖੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪਿੰਡ ਸੋਹੀਆਂ ਕਲਾਂ ਤੋ ਕਾਗਰਸ ਪਾਰਟੀ ਦੀ ਟਿਕਟ ਤੇ ਬਲਾਕ ਸੰਮਤੀ ਮਜੀਠਾ ਤੋ ਚੋਣ ਜਿੱਤਣ ਵਾਲੀ ਮੌਜੂਦਾ ਮੈਬਰ ਬੀਬੀ ਮਨਪ੍ਰੀਤ ਕੌਰ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਜਿਨ੍ਹਾਂ ਵੱਲੋ ਪਿੰਡ ਸੋਹੀਆਂ ਕਲਾਂ ਵਿਖੇ ਵੱਡਾ ਇਕੱਠ ਕੀਤਾ ਗਿਆ ਜਿਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਬਲਾਕ ਸੰਮਤੀ ਮੈਬਰ ਮਨਪ੍ਰੀਤ ਕੌਰ ਉਨ੍ਹਾਂ ਦੇ ਪਤੀ ਜੱਜਬੀਰ ਸਿੰਘ ਸਮੇਤ ਗੁਰਬੀਰ ਸਿੰਘ, ਨੰਬਰਦਾਰ ਗੁਰਦੀਪ ਸਿੰਘ, ਹਰਪਾਲ ਸਿੰਘ ਬਾਜਵਾ, ਸਰਬਜੀਤ ਮਸੀਹ, ਜ਼ੋਗਾ ਸਿੰਘ, ਬਿਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਤਾਪ ਸਿੰਘ ਆਦਿ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਕਿਹਾ ਕਿ ਇੰਨ੍ਹਾਂ ਸਭਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਮਜੀਠੀਆ ਨੇ ਅਗੇ ਕਿਹਾ ਕਿ ਪੰਜਾਬ ਵਿਚ ਡਰ ਅਤੇ ਦਬਾਅ ਦੀ ਰਾਜਨੀਤੀ ਚੱਲ ਰਹੀ ਹੈ। ਪੁਲਿਸ ਦੇ ਡਰ ਨਾਲ ਵੋਟਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਨਣ ਤੇ ਇੰਨ੍ਹਾਂ ਸਭਨਾਂ ਪਾਸੋ ਕੀਤੀਆਂ ਧੱਕੇਸ਼ਾਹੀਆਂ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਮਜੀਠੀਆ ਦੇ ਨਾਲ ਕੁਲਜੀਤ ਸਿੰਘ ਬਰਾੜ, ਗਗਨਦੀਪ ਸਿੰਘ ਭਕਨਾ, ਜਥੇਦਾਰ ਸਰਬਜੀਤ ਸਿੰਘ ਸੁਪਾਰੀਵਿੰਡ, ਨੌਜਵਾਨ ਅਕਾਲੀ ਆਗੂ ਜੋਬਨਪ੍ਰੀਤ ਸਿੰਘ, ਮਾਸਟਰ ਬਲਰਾਜ ਸਿੰਘ, ਮਾਸਟਰ ਜਸਪਾਲ ਸਿੰਘ, ਰਸ਼ਪਾਲ ਸਿੰਘ ਗਿੱਲ, ਲਵਪ੍ਰੀਤ ਸਿੰਘ ਗਿੱਲ, ਪਲਵਿੰਦਰ ਸਿੰਘ, ਮੁਖਵੰਤ ਸਿੰਘ ਗਿੱਲ, ਹਰਿੰਦਰ ਸਿੰਘ ਕੈਰੋ, ਦਿਲਬਾਗ ਸਿੰਘ ਗਿੱਲ, ਅਮਰਪ੍ਰੀਤ ਸਿੰਘ, ਰਾਜਾ ਗਿੱਲ, ਮੰਨਾ ਕੰਬੋ, ਗੁਰਮੇਜ਼ ਸਿੰਘ, ਰੂੜ ਸਿੰਘ, ਨਿਰਮਲ ਸਿੰਘ ਦੋਧੀ, ਰਿਪੂ ਸੋਹੀ, ਮੁਖਤਾਰ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਰੰਧਾਵਾ, ਬੌਬੀ ਕੰਬੋ, ਅਜੀਤਪਾਲ ਸਿੰਘ, ਗੋਲਡੀ ਦਬੁਰਜੀ, ਤਲਵਿੰਦਰ ਸਿੰਘ ਦਬੁਰਜੀ, ਸੰਨੀ ਬੱਲ, ਜੁਗਰਾਜ ਸਿੰਘ, ਬਿਕਰਮਜੀਤ ਸਿੰਘ ਮੰਨਾ, ਦੀਪ ਸੋਹੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।