ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਰਵੀਕਰਨ ਸਿੰਘ ਕਾਹਲੋਂ ਦੇ ਘਰ ਹੋਈ।ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਵਿਚਾਰਾਂ ਕੀਤੀਆਂ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਵਡਾਲਾ, ਰਵੀ ਕਰਨ ਸਿੰਘ ਕਾਹਲੋ, ਭਾਈ ਮਨਜੀਤ ਸਿੰਘ, ਅਮਰਪਾਲ ਸਿੰਘ ਬੋਨੀ, ਸੰਤਾ ਸਿੰਘ ਉਮੈਦਪੁਰੀ, ਇੰਦਰਇਕਬਾਲ ਸਿੰਘ ਅਟਵਾਲ, ਕਰਨੈਲ ਸਿੰਘ ਪੰਜੋਲੀ, ਜਗਜੀਤ ਸਿੰਘ ਕੋਹਲੀ ਮੌਜੂਦ ਸਨ।ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਸੀਨੀਅਰ ਆਗੂਆਂ, ਸਿੱਖ ਬੁੱਧੀਜੀਵੀ ਅਤੇ ਪੰਥ ਹਿਤੈਸ਼ੀਆਂ ਦਾ ਇੱਕ ਵੱਡਾ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ।

Posted By: Jagjit Singh