ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਹਾਊਸ ਵਾਈਜ਼ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼
Publish Date: Fri, 11 Sep 2026 04:18 PM (IST)
Updated Date: Fri, 11 Sep 2026 04:20 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਹਾਊਸ ਵਾਈਜ਼ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਸੀ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ ਨੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ, ਨੈਤਿਕ ਮੁੱਲਾਂ ਅਤੇ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸਿੱਖਿਆਵਾਂ ਨਾਲ ਜੋੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼, ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੜੀ ਰੁਚੀ ਅਤੇ ਆਤਮ-ਵਿਸ਼ਵਾਸ ਨਾਲ ਉੱਤਰ ਦਿੱਤੇ। ਵਿਦਿਅਰਥੀਆਂ ਨੇ ਆਪਣੀ ਧਾਰਮਿਕ ਜਾਣਕਾਰੀ, ਪ੍ਰਤਿਭਾ ਅਤੇ ਸਿੱਖ ਇਤਿਹਾਸ ਪ੍ਰਤੀ ਆਪਣੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਨਵਦੀਪ ਸਿੰਘ ਸੋਨਾ ਮਜੀਠਾ ਨੇ ਜੇਤੂ ਵਿਦਿਆਰਥੀਆਂ ਅਤੇ ਹਾਊਸ ਮਾਸਟਰਾਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਮੌਕੇ ਐਮ.ਡੀ. ਡਾ. ਮੰਗਲ ਸਿੰਘ ਕਿਸਨਪੁਰੀ, ਮੁੱਖ ਪ੍ਰਬੰਧਕ ਹਰਜਿੰਦਰ ਪਾਲ ਕੌਰ, ਡਾਇਰੈਕਟਰ ਡਾ. ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤਰੇਹਨ ਅਤੇ ਵਾਈਸ ਪ੍ਰਿੰਸੀਪਲ ਸ਼ਿਖਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸੱਚਾਈ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਕੁੱਲ ਮਿਲਾ ਕੇ ਇਸ ਪ੍ਰਸ਼ਨੋਤਰੀ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ, ਗੁਰਬਾਣੀ ਦੇ ਮਹੱਤਵ ਅਤੇ ਸਿੱਖ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ।