ਰਬਿੰਦਰ ਨਾਥ ਟੈਗੋਰ ਦੀ ਅੰਮ੍ਰਿਤਸਰ ਫੇਰੀ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਰੂਸਾ 2.0 ਦੇ ਸਹਿਯੋਗ ਨਾਲ ਰਬਿੰਦਰਨਾਥ ਟੈਗੋਰ ਅਤੇ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ: ਇਕ ਇਤਿਹਾਸਕ ਬਿਰਤਾਂਤੋ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ
Publish Date: Thu, 19 Nov 2026 04:36 PM (IST)
Updated Date: Thu, 19 Nov 2026 04:39 PM (IST)
ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਰੂਸਾ 2.0 ਦੇ ਸਹਿਯੋਗ ਨਾਲ ਰਬਿੰਦਰਨਾਥ ਟੈਗੋਰ ਅਤੇ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ: ਇਕ ਇਤਿਹਾਸਕ ਬਿਰਤਾਂਤੋ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਦੌਰਾਨ ਵਿਦਵਾਨਾਂ ਨੇ ਰਬਿੰਦਰਨਾਥ ਟੈਗੋਰ ਦੇ ਪੰਜਾਬ ਅਤੇ ਅੰਮ੍ਰਿਤਸਰ ਨਾਲ ਇਤਿਹਾਸਕ, ਸਾਹਿਤਕ ਅਤੇ ਸੱਭਿਆਚਾਰਕ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ। ਇਹ ਪ੍ਰੋਗਰਾਮ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੀ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਦੀ ਅਗਵਾਈ ਅਤੇ ਨਿਰੰਤਰ ਪ੍ਰੇਰਨਾ ਯੂਨੀਵਰਸਿਟੀ ਵਿਚ ਅਕਾਦਮਿਕ ਸਰਗਰਮੀਆਂ, ਖੋਜ ਅਤੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਡਾ. ਮਨੂ ਸ਼ਰਮਾ ਨੇ ਆਏ ਹੋਏ ਵਿਦਵਾਨਾਂ, ਅਧਿਆਪਕਾਂ, ਖੋਜਾਰਥੀਆਂ ਅਤੇ ਵਿਿਦਆਰਥੀਆਂ ਦਾ ਸਵਾਗਤ ਕੀਤਾ। ਪਹਿਲੇ ਭਾਸ਼ਣ ਵਿਚ ਡਾ. ਐੱਸਐੱਸ ਸੋਹਲ ਨੇ ਰਬਿੰਦਰਨਾਥ ਟੈਗੋਰ ਦੇ ਅੰਮ੍ਰਿਤਸਰ ਨਾਲ ਸਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਅਪ੍ਰੈਲ 1919 ਵਿਚ ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਤੋਂ ਬਾਅਦ ਟੈਗੋਰ ਵੱਲੋਂ ਬ੍ਰਿਿਟਸ਼ ਸਰਕਾਰ ਦੀ ਨਾਈਟਹੁੱਡੋ ਦੀ ਉਪਾਧੀ ਵਾਪਸ ਕਰਨ ਦੇ ਇਤਿਹਾਸਕ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਟੈਗੋਰ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੁੜਿਆ ਇਹ ਅਹਿਮ ਪੱਖ ਇਤਿਹਾਸਕ ਲਿਖਤਾਂ, ਕਿਤਾਬਾਂ, ਅਖ਼ਬਾਰਾਂ ਅਤੇ ਅਕਾਦਮਿਕ ਚਰਚਾਵਾਂ ਵਿਚ ਮੁਕਾਬਲਤਨ ਘੱਟ ਉਭਰ ਕੇ ਸਾਹਮਣੇ ਆਇਆ ਹੈ। ਇਸ ਵਿਸ਼ੇ ’ਤੇ ਹੋਰ ਖੋਜ ਕਰਨ ਦੀ ਲੋੜ ਹੈ ਤਾਂ ਜੋ ਇਤਿਹਾਸ ਦੇ ਅਣਗੌਲੇ ਪਹਿਲੂਆਂ ਨੂੰ ਸਾਹਮਣੇ ਲਿਆਂਦਾ ਜਾ ਸਕੇ। ਦੂਜੇ ਭਾਸ਼ਣ ਵਿਚ ਡਾ. ਆਸਾ ਸਿੰਘ ਘੁੰਮਣ ਨੇ ਟੈਗੋਰ ਦੇ ਸਿੱਖ ਧਰਮ ਅਤੇ ਪੰਜਾਬ ਨਾਲ ਇਤਿਹਾਸਕ ਤੇ ਸੱਭਿਆਚਾਰਕ ਰਿਸ਼ਤਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਟੈਗੋਰ ਦੀਆਂ ਸਿੱਖ ਪਰੰਪਰਾਵਾਂ ਨਾਲ ਜੁੜੀਆਂ ਸਾਹਿਤਕ ਰਚਨਾਵਾਂ, ਸਿੱਖ ਵਿਿਸ਼ਆਂ ਬਾਰੇ ਉਨ੍ਹਾਂ ਦੀ ਲੇਖਣੀ ਅਤੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਟੈਗੋਰ ਪਰਿਵਾਰ, ਬ੍ਰਹਮੋ ਸਮਾਜ ਅਤੇ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੇ ਇਤਿਹਾਸਕ ਸਬੰਧਾਂ ਦੇ ਮਹੱਤਵਪੂਰਨ ਪਹਿਲੂ ਵੀ ਉਜਾਗਰ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਿਸ਼ਆਂ ਵਿਚ ਹੋਰ ਇਤਿਹਾਸਕ ਖੋਜ ਦੀਆਂ ਕਈ ਸੰਭਾਵਨਾਵਾਂ ਮੌਜੂਦ ਹਨ। ਦੋਵਾਂ ਵਿਦਵਾਨਾਂ ਦੇ ਭਾਸ਼ਣਾਂ ਨੇ ਸਰੋਤਿਆਂ ਨੂੰ ਟੈਗੋਰ ਦੀ ਪੰਜਾਬ ਨਾਲ ਸਾਹਿਤਕ, ਬੌਧਿਕ ਅਤੇ ਸੱਭਿਆਚਾਰਕ ਸਾਂਝ ਨੂੰ ਨਵੇਂ ਨਜ਼ਰੀਏ ਤੋਂ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਅੰਤ ਵਿਚ ਸਹਾਇਕ ਪ੍ਰੋਫੈਸਰ ਡਾ. ਹਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਰੋਤਿਆਂ, ਵਿਸ਼ਾ ਮਾਹਿਰਾਂ, ਉਪ-ਕੁਲਪਤੀ, ਵਿਭਾਗ ਦੇ ਮੁਖੀ ਅਤੇ ਸਮੂਹ ਭਾਗੀਦਾਰਾਂ ਦਾ ਇਸ ਅਕਾਦਮਿਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।