ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜੀਵਨ ਜੁਗਤਿ ਸਮਾਗਮ ਕਰਵਾਇਆ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜੀਵਨ ਜੁਗਤਿ
Publish Date: Wed, 02 Sep 2026 04:10 PM (IST)
Updated Date: Wed, 02 Sep 2026 04:13 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜੀਵਨ ਜੁਗਤਿ ਸਮਾਗਮ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਕਰਵਾਇਆ ਗਿਆ। ਇਹ ਸਮਾਗਮ ਹਸਪਤਾਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੱਲੋਂ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਸਦੀਵੀਂ ਗੁਰੂ ਹਨ ਅਤੇ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਸਦਾਚਾਰ ਵਾਲਾ ਜੀਵਨ ਜਿਊਂਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਨਿਤਨੇਮ ਕਰਨ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਬਿਕਰਮ ਸਿੰਘ, ਭਾਈ ਜਸਬੀਰ ਸਿੰਘ, ਸਵਿੰਦਰ ਸਿੰਘ, ਜਵਾਹਰ ਸਿੰਘ, ਦਵਿੰਦਰ ਸਿੰਘ, ਮੈਨੇਜਰ ਪਰਮਜੀਤ ਸਿੰਘ, ਦਲਬੀਰ ਸਿੰਘ ਆਦਿ ਮੌਜੂਦ ਹਨ। ਪ੍ਰਬੰਧਕਾਂ ਵੱਲੋਂ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।