ਫਤਿਹਗੜ੍ਹ ਚੂੜੀਆਂ-ਸੰਗਤਪੁਰਾ ਰੋਡ 'ਤੇ ਦਰਦਨਾਕ ਸੜਕ ਹਾਦਸਾ, ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ; ਸੋਗ 'ਚ ਡੁੱਬਿਆ ਪੂਰਾ ਪਿੰਡ ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਫਤਹਿਗੜ੍ਹ ਚੂੜੀਆਂ ਰੋਡ ਸਥਿਤ ਕੋਟਾ ਗੁੱਜਰ ਅਤੇ ਸੰਗਤਪੁਰਾ ਰੋਡ 'ਤੇ ਸੋਮਵਾਰ ਸ਼ਾਮ ਨੂੰ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਪਤਾ ਲੱਗਾ ਹੈ ਕਿ ਕਾਰ 'ਚ ਦੋ ਨੌਜਵਾਨ, ਇੱਕ ਮਹਿਲਾ ਅਤੇ ਬੱਚਾ ਸਵਾਰ ਸੀ।
Publish Date: Tue, 11 Aug 2026 12:43 PM (IST)
Updated Date: Tue, 11 Aug 2026 12:44 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਫਤਹਿਗੜ੍ਹ ਚੂੜੀਆਂ ਰੋਡ ਸਥਿਤ ਕੋਟਾ ਗੁੱਜਰ ਅਤੇ ਸੰਗਤਪੁਰਾ ਰੋਡ 'ਤੇ ਸੋਮਵਾਰ ਸ਼ਾਮ ਨੂੰ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਪਤਾ ਲੱਗਾ ਹੈ ਕਿ ਕਾਰ 'ਚ ਦੋ ਨੌਜਵਾਨ, ਇੱਕ ਮਹਿਲਾ ਅਤੇ ਬੱਚਾ ਸਵਾਰ ਸੀ।
ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਹਰਦੋਵਾਲ ਪਿੰਡ ਨਿਵਾਸੀ ਪ੍ਰਦੀਪ ਸਿੰਘ, ਜਗਤਾਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਕੀਤੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੇ ਉਕਤ ਇਲਾਕੇ 'ਚ ਮੋਟਰਸਾਈਕਲ 'ਤੇ ਜਾ ਰਹੇ ਤਿੰਨਾਂ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਤਿੰਨ ਟੁਕੜੇ ਹੋ ਗਏ। ਤਿੰਨਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਦਰਦਨਾਕ ਹਾਦਸੇ ਨੇ ਹਰਦੋਰਵਾਲ ਕਲਾਂ ਸਮੇਤ ਆਸ-ਪਾਸ ਦੇ ਪਿੰਡਾਂ ਨੂੰ ਗਮ ‘ਚ ਡੁਬੋ ਦਿੱਤਾ ਹੈ। ਪਿੰਡ ਵਾਸੀਆਂ ਅਨੁਸਾਰ ਤਿੰਨੇ ਨੌਜਵਾਨ ਆਪਣਾ ਵਪਾਰਕ ਕੰਮ ਕਰਦੇ ਸਨ ਤੇ ਪਰਿਵਾਰਾਂ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਤਿੰਨ ਨੌਜਵਾਨਾਂ ਦੀ ਇਕੱਠੇ ਹੋਈ ਮੌਤ ਨਾਲ ਤਿੰਨ ਪਰਿਵਾਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਹੁਣ ਪਰਿਵਾਰ ਤੇ ਪਿੰਡ ਵਾਸੀ ਪੁਲਿਸ ਤੋਂ ਮੰਗ ਕਰ ਰਹੇ ਹਨ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਸਵਾਰਾਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਹਾਦਸੇ ਤੋਂ ਬਾਅਦ ਮਾਮਲਾ ਸੀਮਾ ਵਿਵਾਦ 'ਚ ਵੀ ਫਸ ਗਿਆ। ਗੁਰਦਾਸਪੁਰ ਪੁਲਿਸ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਮੌਕੇ 'ਤੇ ਪਹੁੰਚੀ। ਬਾਅਦ 'ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰ ਸਵਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।