‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਾਈਕੋਲੋਜੀ ਕਲੱਬ ਅਤੇ ਕੋਪ ਕਲੱਬ ਦੇ ਸਹਿਯੋਗ ਨਾਲ
Publish Date: Wed, 26 Aug 2026 05:01 PM (IST)
Updated Date: Wed, 26 Aug 2026 05:04 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਾਈਕੋਲੋਜੀ ਕਲੱਬ ਅਤੇ ਕੋਪ ਕਲੱਬ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਦੌਰਾਨ ਖ਼ਾਲਸਾ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਰਿਸਰਚ ਡੀਨ ਡਾ. ਆਰਕੇ ਧਵਨ ਨੇ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਆਰਟ ਥੈਰੇਪੀ, ਧਿਆਨ ਅਤੇ ਮਨੋਵਿਿਗਆਨਕ ਗਤੀਵਿਧੀਆਂ ਰਾਹੀਂ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਵਰਕਸ਼ਾਪ ਦੇ ਪਹਿਲੇ ਦਿਨ ਡਾ. ਸੁਰਿੰਦਰ ਕੌਰ ਅਤੇ ਖਾਲਸਾ ਕਾਲਜ ਫ਼ਾਰ ਵੂਮੈਨ ਸਮਾਜਿਕ ਵਿਿਗਆਨ ਵਿਭਾਗ ਦੇ ਮੁੱਖੀ ਡਾ. ਜਸਵਿੰਦਰ ਸਿੰਘ ਨੇ ਹਾਜ਼ਰ ਹੋਏ। ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਫੈਕਲਟੀ ਅਤੇ ਵਿਿਦਆਰਥੀਆਂ ਨੂੰ ਸਮਰਪਣ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਵੀ ਜੀਵਨ ’ਚ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਜਦਕਿ ਸਮਾਗਮ ਦੀ ਕੋਆਰਡੀਨੇਟਰ ਡਾ. ਪੁਨੀਤ ਕੌਰ ਨੇ ‘ਭਾਵਨਾਵਾਂ ਦਾ ਮਨੋਵਿਿਗਆਨ’ (ਸਾਈਕੋਲੋਜੀ ਆਫ਼ ਇਮੋਸ਼ਨਜ਼) ਵਿਸ਼ੇ ’ਤੇ ਜਾਣਕਾਰੀ ਭਰਪੂਰ ਲੈਕਚਰ ਦਿੱਤਾ। ਇਸ ਤੋਂ ਇਲਾਵਾ ਮਨੋਵਿਿਗਆਨ ਵਿਭਾਗ ਵੱਲੋਂ ਕਈ ਗਿਆਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਸਿਹਤਮੰਦ ਮਨੋਵਿਿਗਆਨਕ ਕਾਰਜਪ੍ਰਣਾਲੀ ਲਈ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ। ਇਸ ਵਰਕਸ਼ਾਪ ਦੇ ਦੂਸਰੇ ਦਿਨ ਡਾ. ਮਹਿਲ ਸਿੰਘ ਅਤੇ ਡਾ. ਧਵਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਡਾ. ਸੁਰਿੰਦਰ ਕੌਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਮਹਿਲ ਸਿੰਘ ਨੇ ਮਨੋਵਿਿਗਆਨ ਵਿਭਾਗ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਫੈਕਲਟੀ ਤੇ ਵਿਿਦਆਰਥੀਆਂ ਨੂੰ ਕੈਂਪਸ ’ਚ ਮਨੋਵਿਿਗਆਨਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਉਪਰਾਲੇ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੋਪ ਕਲੱਬ ਦੇ ਵਿਿਦਆਰਥੀਆਂ ਨੂੰ ਕਾਊਂਸਲੰਿਗ ਸਬੰਧੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ, ਜੋ ਐਮ ਪਾਵਰ ਅਤੇ ਆਦਿਿਤਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਜਾਰੀ ਕੀਤੇ ਗਏ ਸਨ। ਇਨ੍ਹਾਂ ਸਰਟੀਫਿਕੇਟਾਂ ਰਾਹੀਂ ਮਨੋਵਿਿਗਆਨਕ ਸਹਾਇਤਾ ਦੇ ਖੇਤਰ ’ਚ ਵਿਿਦਆਰਥੀਆਂ ਦੀ ਸਿਖਲਾਈ ਅਤੇ ਯਤਨਾਂ ਨੂੰ ਮਾਨਤਾ ਦਿੱਤੀ ਗਈ। ਇਸ ਦੌਰਾਨ ਡਾ. ਮਹਿਲ ਸਿੰਘ ਨੇ ਡਾ. ਸੁਰਿੰਦਰ ਕੌਰ, ਡਾ. ਧਵਨ ਨਾਲ ਮਿਲ ਕੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵਿਖੇ ਸਾਈਕੋਲੋਜੀਕਲ ਗਾਈਡੈਂਸ ਐਂਡ ਕਾਊਂਸਲੰਿਗ ਸੈੱਲ ਦਾ ਉਦਘਾਟਨ ਵੀ ਕੀਤਾ, ਜਿਸ ਦਾ ਮਕਸਦ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਆਸਾਨੀ ਨਾਲ ਮਨੋਵਿਿਗਆਨਕ ਮਾਰਗਦਰਸ਼ਨ ਅਤੇ ਕਾਊਂਸਲੰਿਗ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਸੈੱਲ ਦੇ ਮੋਬਾਈਲ ਅਤੇ ਆਊਟਰੀਚ ਵਿੰਗ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਸਦਕਾ ’ਵਰਸਿਟੀ ਕੈਂਪਸ ਦੇ ਹਰੇਕ ਵਿਅਕਤੀ ਤੱਕ ਮਨੋਵਿਿਗਆਨਕ ਸਹਾਇਤਾ ਅਤੇ ਜਾਗਰੂਕਤਾ ਸਬੰਧੀ ਪਹਿਲਕਦਮੀਆਂ ਨੂੰ ਪਹੁੰਚਾਉਣਾ ਹੈ। ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਪਹਿਲ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਦੀ ’ਵਰਸਿਟੀ ’ਚ ਇਕ ਸਹਿਯੋਗੀ, ਸਮਾਵੇਸ਼ੀ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਅਕਾਦਮਿਕ ਮਾਹੌਲ ਸਿਰਜਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਦੇ ਮਨੋਵਿਗਿਆਨ ਵਿਭਾਗ ਦੇ ਵਿਿਦਆਰਥੀਆਂ ਅਤੇ ਫੈਕਲਟੀ ਦੀ ਅਗਵਾਈ ਹੇਠ ਕਰਵਾਇਆ ਗਿਆ ਇਹ ਸਮਾਗਮ ਇਕ ਅਰਥਪੂਰਨ ਉਪਰਾਲਾ ਰਿਹਾ, ਜਿਸ ’ਚ ਰਚਨਾਤਮਕਤਾ, ਕਾਊਂਸਲੰਿਗ, ਧਿਆਨ ਅਤੇ ਮਨੋਵਿਿਗਆਨਕ ਜਾਗਰੂਕਤਾ ਨੂੰ ਇਕੱਠਾ ਕਰਦਿਆਂ ਅਕਾਦਮਿਕ ਅਤੇ ਨਿੱਜੀ ਜੀਵਨ ’ਚ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਸ ਦੌਰਾਨ ਡਾ. ਪੁਨੀਤ ਕੌਰ ਨੇ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਵੱਖ-ਵੱਖ ਮਨੋਵਿਿਗਆਨ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਮਨੋਵਿਿਗਆਨ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਵਰਕਸ਼ਾਪ ਦਾ ਸਮਾਪਨ ਫੈਕਲਟੀ ਮੈਂਬਰਾਂ ਅਤੇ ਵਿਿਦਆਰਥੀਆਂ ਦੀ ਸ਼ਮੂਲੀਅਤ ਨਾਲ ਕਰਵਾਏ ਗਏ ਸੈਸ਼ਨ ਨਾਲ ਹੋਇਆ।