ਤਰਨਤਾਰਨ ਬਾਈਪਾਸ ’ਤੇ ਆਈ-20 ਤੇ ਬਲੈਰੋ ਟੈਂਪੂ ਦੀ ਜ਼ਬਰਦਸਤ ਟੱਕਰ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸਥਾਨਕ ਤਰਨ ਤਾਰਨ ਬਾਈਪਾਸ ’ਤੇ ਜੈ ਰਿਜ਼ੌਰਟ ਦੇ ਸਾਹਮਣੇ ਆਈ-20 ਕਾਰ ਅਤੇ ਬਲੈਰੋ ਟੈਂਪੂ ਦਰਮਿਆਨ ਹੋਈ ਜਬਰਦਸਤ ਟੱਕਰ ਵਿਚ ਦੋਵੇਂ ਵਾਹਨਾਂ ਦੇ ਚਾਲਕ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ
Publish Date: Mon, 31 Aug 2026 05:16 PM (IST)
Updated Date: Mon, 31 Aug 2026 05:19 PM (IST)
ਓਵਰਟੇਕਿੰਗ ਦੌਰਾਨ ਵਾਪਰਿਆ ਹਾਦਸਾ, ਦੋਵੇਂ ਵਾਹਨਾਂ ਦੇ ਚਾਲਕ ਗੰਭੀਰ ਜ਼ਖ਼ਮੀ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸਥਾਨਕ ਤਰਨ ਤਾਰਨ ਬਾਈਪਾਸ ’ਤੇ ਜੈ ਰਿਜ਼ੌਰਟ ਦੇ ਸਾਹਮਣੇ ਆਈ-20 ਕਾਰ ਅਤੇ ਬਲੈਰੋ ਟੈਂਪੂ ਦਰਮਿਆਨ ਹੋਈ ਜਬਰਦਸਤ ਟੱਕਰ ਵਿਚ ਦੋਵੇਂ ਵਾਹਨਾਂ ਦੇ ਚਾਲਕ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਇਸ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾ ਓਵਰਟੇਕਿੰਗ ਦੌਰਾਨ ਵਾਪਰਿਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲੈਰੋ ਟੈਂਪੂ ਵਿਚ ਤਿੰਨ ਵਿਅਕਤੀ ਸਵਾਰ ਸਨ ਅਤੇ ਇਸ ਵਿਚ ਕਬਾੜ ਦਾ ਸਮਾਨ ਲੱਦਿਆ ਹੋਇਆ ਸੀ। ਟੈਂਪੂ ਹਮੀਰਾ ਤੋਂ ਤਰਨ ਤਾਰਨ ਵੱਲ ਜਾ ਰਿਹਾ ਦੱਸਿਆ ਜਾ ਰਿਹਾ ਹੈ, ਜਦਕਿ ਆਈ-20 ਕਾਰ ਵਿਚ ਇਕ ਵਿਅਕਤੀ ਸਵਾਰ ਸੀ। ਦੋਵੇਂ ਵਾਹਨਾਂ ਦੀ ਆਪਸੀ ਟੱਕਰ ਤੋਂ ਬਾਅਦ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਸੜਕ ’ਤੇ ਹੀ ਖੜ੍ਹੇ ਰਹੇ। ਹਾਦਸੇ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਜ਼ਖ਼ਮੀਆਂ ਦੀ ਮਦਦ ਕੀਤੀ ਅਤੇ ਟਰੈਕਟਰ ਦੀ ਸਹਾਇਤਾ ਨਾਲ ਦੋਵੇਂ ਵਾਹਨਾਂ ਨੂੰ ਸੜਕ ਦੇ ਇਕ ਪਾਸੇ ਕਰਵਾਇਆ, ਜਿਸ ਨਾਲ ਆਵਾਜਾਈ ਨੂੰ ਹੋਰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕਿਆ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਸ ਦੌਰਾਨ ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਨੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਹਾਦਸੇ ਤੋਂ ਬਾਅਦ ਪੁਲਿਸ ਸਮੇਂ ਸਿਰ ਮੌਕੇ ’ਤੇ ਨਹੀਂ ਪਹੁੰਚ। ਹਾਦਸੇ ਦੇ ਅਸਲ ਕਾਰਨਾਂ ਅਤੇ ਓਵਰਟੇਕਿੰਗ ਦੌਰਾਨ ਕਿਸ ਵਾਹਨ ਦੀ ਗਲਤੀ ਸੀ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਅਸਲ ਸਥਿਤੀ ਸਪੱਸ਼ਟ ਹੋਵੇਗੀ।