ਗੁਰਬਰਿੰਦਰ ਸਿੰਘ, ਸ੍ਰੀ ਗੋਇੰਦਵਾਲ ਸਾਹਿਬ : ਰੋਜ਼ੀ ਰੋਟੀ ਖਾਤਰ ਵਿਦੇਸ਼ ਗਏ ਪਿੰਡ ਧੂੰਦਾ ਦੇ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਮਰਹੂਮ ਅਜਮੇਰ ਸਿੰਘ ਆਪਣੇ ਪਿੱਛੇ ਪਤਨੀ ਰਾਜਵਿੰਦਰ ਕੌਰ, 3 ਸਾਲਾ ਬੱਚੀ ਤੇ ਬਜ਼ੁਰਗ ਮਾਪੇ ਛੱਡ ਗਿਆ ਹੈ। ਉਹ ਦੁਬਈ ਦੇ ਸ਼ਹਿਰ ਜੱਬਲਅਲੀ ਦੀ ਕਲਾਬਾਦ ਕੰਪਨੀ ਵਿਚ ਕੰਮ ਕਰਦਾ ਸੀ।

ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਆਗੂ ਸੇਵਕ ਪਾਲ ਸਿੰਘ ਝੰਡੇਰ ਮਹਾਂਪੁਰਖ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਪਿੰਡ ਧੂੰਦਾ ਪਹੁੰਚੇ ਤੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਡਾ. ਸਤਨਾਮ ਸਿੰਘ, ਨਿਰਵੈਰ ਸਿੰਘ ਧੂੰਦਾ, ਹਰਪ੍ਰਰੀਤ ਸਿੰਘ ਧੁੰਨਾ, ਗੁਰਸ਼ਰਨ ਸਿੰਘ ਪਵਾਰ, ਨਿਰਮਲ ਸਿੰਘ ਢੋਟੀ, ਰਣਜੀਤ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।