2 ਦਿਨ ਪਹਿਲਾਂ ਜ਼ਮਾਨਤ 'ਤੇ ਆਏ ਨੌਜਵਾਨ ਨੂੰ ਆਪਣੇ ਹੀ ਪਿਓ ਤੇ ਭਰਾਵਾਂ ਨੇ ਉਤਾਰਿਆ ਮੌਤ ਦੇ ਘਾਟ, ਖ਼ੂਨ ਸੁਫ਼ੇਦ ਹੋਣ ਦੀ ਸਨਸਨੀਖੇਜ਼ ਵਾਰਦਾਤ ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਜਿਜੇਆਣੀ ਵਿਖੇ ਪਿਉ, ਮਤਰਏ ਭਰਾਵਾਂ ਅਤੇ ਮਤਰੇਈ ਮਾਂ ਵੱਲੋ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਜੀਠਾ ਦੇ ਨਾਲ ਲੱਗਦੇ ਪਿੰਡ ਜਿਜੇਆਣੀ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਮਲਕੀਤ ਸਿੰਘ, ਉਸ ਦੀ ਦੂਸਰੀ ਪਤਨੀ ਅਤੇ ਪਤਨੀ ਦੇ ਦੋ ਮੁੰਡਿਆਂ ਵੱਲੋਂ ਆਪਣੇ ਮਤਰਏ ਭਰਾ ਆਕਾਸ਼ਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
Publish Date: Wed, 08 Jul 2026 11:46 AM (IST)
Updated Date: Wed, 08 Jul 2026 11:48 AM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਅੰ ਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਜਿਜੇਆਣੀ ਵਿਖੇ ਪਿਉ, ਮਤਰਏ ਭਰਾਵਾਂ ਅਤੇ ਮਤਰੇਈ ਮਾਂ ਵੱਲੋ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਜੀਠਾ ਦੇ ਨਾਲ ਲੱਗਦੇ ਪਿੰਡ ਜਿਜੇਆਣੀ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਮਲਕੀਤ ਸਿੰਘ, ਉਸ ਦੀ ਦੂਸਰੀ ਪਤਨੀ ਅਤੇ ਪਤਨੀ ਦੇ ਦੋ ਮੁੰਡਿਆਂ ਵੱਲੋਂ ਆਪਣੇ ਮਤਰਏ ਭਰਾ ਆਕਾਸ਼ਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਸ਼ਦੀਪ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਆਕਾਸ਼ਦੀਪ ਸਿੰਘ ਦਾ ਆਪਣੇ ਪਿਤਾ ਅਤੇ ਭਰਾਵਾਂ ਨਾਲ ਰਿਹਾਇਸ਼ੀ ਜਗ੍ਹਾ ਕਰਕੇ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਸੀ। ਆਕਾਸ਼ਦੀਪ ਸਿੰਘ ਦੇ ਪਿਤਾ ਮਲਕੀਤ ਸਿੰਘ ਦੇ ਦੋ ਵਿਆਹ ਹੋਏ ਸਨ ਉਸ ਦਾ ਪਤੀ ਆਕਾਸ਼ਦੀਪ ਸਿੰਘ ਉਸ ਦੀ ਪਹਿਲੀ ਪਤਨੀ ਤੋਂ ਸੀ ਅਤੇ ਦੂਸਰੀ ਪਤਨੀ ਦੇ ਦੋ ਬੇਟੇ ਗੁਰਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਹਨ। ਕਤਲ ਵਾਲੇ ਦਿਨ ਵੀ ਜਦ ਉਸ ਦਾ ਪਤੀ ਸ਼ਾਮ ਨੂੰ ਘਰ ਆਇਆ ਤਾਂ ਉਸ ਦੇ ਪਿਤਾ ਮਲਕੀਤ ਸਿੰਘ, ਮਤਰਏ ਭਰਾ ਗੁਰਪ੍ਰੀਤ ਸਿੰਘ, ਜ਼ਸਨਦੀਪ ਸਿੰਘ, ਮਤਰਈ ਮਾਂ ਕੁਲਦੀਪ ਕੌਰ ਨੇ ਰਲ ਕੇ ਉਸਦੇ ਪਤੀ ਤੇ ਬੇਸ ਬਾਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਇੱਕ ਕਮਰੇ ਵਿਚ ਅੰਦਰ ਬੰਦ ਕਰ ਦਿੱਤਾ। ਉਨ੍ਹਾਂ ਆਕਾਸ਼ਦੀਪ ਸਿੰਘ ਨੂੰ ਮਾਰ ਕੇ ਲਾਸ਼ ਨੂੰ ਰਾਤ ਦੇ ਹਨੇਰੇ ਵਿਚ ਨਹਿਰ ਵਿਚ ਸੁੱਟ ਦਿੱਤਾ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਕਮਲਮੀਤ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਵੱਖ-ਵੱਖ ਮੁਕੱਦਮਿਆਂ ਵਿਚ ਜੇਲ ਵਿਚ ਬੰਦ ਸੀ ਅਤੇ ਦੋ ਦਿਨ ਪਹਿਲਾਂ ਹੀ ਜ਼ਮਾਨਤ ਤੇ ਬਾਹਰ ਆਇਆ ਸੀ। ਆਕਾਸ਼ਦੀਪ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪਿਉ ਮਲਕੀਤ ਸਿੰਘ ਅਤੇ ਮਾਂ ਕੁਲਦੀਪ ਕੌਰ ਮਤਰਏ ਭਰਾ ਗੁਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਖਿਲਾਫ ਬਣਦੀਆਂ ਘਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਅਤੇ ਮਲਕੀਤ ਸਿੰਘ ਅਤੇ ਕੁਲਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਸਰੇ ਦੋ ਮੁਲਜ਼ਮਾਂ ਗੁਰਪ੍ਰੀਤ ਸਿੰਘ ਅਤੇ ਜ਼ਸ਼ਨਦੀਪ ਸਿੰਘ ਦੀ ਭਾਲ ਜਾਰੀ ਹੈ ਉਹ ਵੀ ਜਲਦ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ ਸੀ ਜਿਸ ਦੀ ਇਲਾਕੇ ਵਿਚ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ। ਜਲਦੀ ਲਾਸ਼ ਮਿਲ ਜਾਵੇਗੀ ਅਤੇ ਰਹਿੰਦੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।