ਗਣਤੰਤਰ ਦਿਵਸ ’ਤੇ ਫਿੱਕੀ ਫਲੋ ਚੇਅਰਪਰਸਨ ਮੋਨਾ ਸਿੰਘ ਸਨਮਾਨਿਤ
ਗਣਤੰਤਰ ਦਿਵਸ ’ਤੇ ਫਿੱਕੀ ਫਲੋ ਚੇਅਰਪਰਸਨ ਮੋਨਾ ਸਿੰਘ ਸਨਮਾਨਿਤ
Publish Date: Tue, 27 Jan 2026 06:20 PM (IST)
Updated Date: Wed, 28 Jan 2026 04:07 AM (IST)

ਫੋਟੋ-26 ਕੈਪਸ਼ਨ : ਫਿੱਕੀ ਫਲੋ ਅੰਮ੍ਰਿਤਸਰ ਦੀ ਚੇਅਰਪਰਸਨ ਮੋਨਾ ਸਿੰਘ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਹਨ ਡੀਸੀ ਦਲਵਿੰਦਰਜੀਤ ਸਿੰਘ ਅਤੇ ਹੋਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਫਿੱਕੀ ਫਲੋ ਅੰਮ੍ਰਿਤਸਰ ਲਈ ਬੇਹੱਦ ਮਾਣ ਵਾਲਾ ਪਲ ਸੀ, ਜਦ ਚੇਅਰਪਰਸਨ ਮੋਨਾ ਸਿੰਘ ਨੂੰ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਭਲਾਈ ਤੇ ਸਮਾਜਿਕ ਵਿਕਾਸ ਦੇ ਖੇਤਰ ’ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਸਮਰਪਿਤ ਅਗਵਾਈ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਗਿਆ। ਇਹ ਪੁਰਸਕਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 77ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ’ਚ ਪ੍ਰਦਾਨ ਕੀਤਾ ਗਿਆ, ਜਿਸ ਵਿਚ 2,000 ਤੋਂ ਵੱਧ ਪਤਵੰਤੇ ਤੇ ਨਾਗਰਿਕ ਸ਼ਾਮਲ ਹੋਏ। ਮੋਨਾ ਸਿੰਘ ਨੇ ਦੱਸਿਆ ਕਿ ਇਹ ਸਨਮਾਨ ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਭੇਟ ਕੀਤਾ। ਇਸ ਸਮਾਰੋਹ ’ਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡੀਸੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਪੁਲਿਸ ਜਗਜੀਤ ਸਿੰਘ ਵਾਲੀਆ, ਸਹਾਇਕ ਇੰਸਪੈਕਟਰ ਜਨਰਲ (ਏਆਈਜੀ), ਐਨਆਰਆਈ ਵਿੰਗ ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਜਸਬੀਰ ਸਿੰਘ ਸਿੱਧੂ ਸਮੇਤ ਕਈ ਸੀਨੀਅਰ ਅਧਿਕਾਰੀ ਅਤੇ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਫਿੱਕੀ ਫਲੋ ਅੰਮ੍ਰਿਤਸਰ ਚੈਪਟਰ ਦੀਆਂ ਸਮੂਹ ਮੈਂਬਰਾਂ ਨੇ ਚੇਅਰਪਰਸਨ ਮੋਨਾ ਸਿੰਘ ਨੂੰ ਇਸ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।