ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ
ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਲੋੜ
Publish Date: Thu, 12 Feb 2026 07:10 PM (IST)
Updated Date: Fri, 13 Feb 2026 04:09 AM (IST)
ਗਗਨਦੀਪ ਬੇਦੀ, ਪੰਜਾਬੀ ਜਾਗਰਣ
ਅੰਮ੍ਰਿਤਸਰ : ਨੌਜਵਾਨ ਪੀੜ੍ਹੀ ਨੂੰ ਪੰਜਾਬ ਤੇ ਪੰਜਾਬੀਅਤ ਨਾਲ ਜੁੜ ਕੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਲਈ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਪੰਜਾਬੀਅਤ ਨੂੰ ਉਚ ਪੱਧਰ ਤੱਕ ਲੈ ਕੇ ਜਾਣਾ ਚਾਹੀਦਾ ਹੈ, ਤਾਂ ਜੋ ਪੰਜਾਬ ਸੂਬਾ ਪਹਿਲਾ ਵਾਂਗ ਹੀ ਖੁਸ਼ਹਾਲ ਪੰਜਾਬ ਬਣ ਸਕੇ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬੀਸੀ ਵਿੰਗ ਅੰਮ੍ਰਿਤਸਰ ਹਲਕਾ ਦੱਖਣੀ ਬਲਾਕ ਟੂ ਦੇ ਪ੍ਰਧਾਨ ਅਸ਼ੋਕ ਕੁਮਾਰ ਅਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਬਰਜਿੰਦਰ ਸਿੰਘ ਟਿੰਕੂ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਪਹਿਲਾਂ ਵਾਂਗ ਸੋਨੇ ਦੀ ਚਿੜੀ ਬਣਾਉਣ ਲਈ ਗੁਰੂ ਸਾਹਿਬ ਜੀ ਦਾ ਸਿਮਰਨ ਕਰਨ ਦੇ ਨਾਲ-ਨਾਲ ਹਰੇਕ ਧਰਮ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿਥੇ ਹਰ ਧਰਮ ਦੇ ਲੋਕ ਰਹਿੰਦੇ ਹਨ ਅਤੇ ਹਰ ਧਰਮ ਦਾ ਸਨਮਾਨ ਕੀਤਾ ਜਾਂਦਾ ਹੈ, ਜੋ ਕਿ ਬੇਹੱਦ ਜਰੂਰੀ ਵੀ ਹੈ। ਅਸ਼ੋਕ ਕੁਮਾਰ ਅਤੇ ਬਰਜਿੰਦਰ ਸਿੰਘ ਟਿੰਕੂ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਹਰੇਕ ਜੱਥੇਬੰਦੀ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਂਦਿਆਂ ਉਪਰਾਲੇ ਕਰਨੇ ਚਾਹੀਦੇ ਹਨ, ਤਾਂ ਜੋ ਗੁਰੂਆਂ, ਪੀਰਾਂ, ਫਕੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਤੇ ਤਰੱਕੀ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਪਹਿਲਾ ਵਾਂਗ ਖੁਸ਼ਹਾਲ ਤੇ ਸੋਨੇ ਦੀ ਚਿੜੀ ਬਣਾਉਣ ਲਈ ਸਮਾਜ ’ਚ ਫੈਲੀਆਂ ਬੁਰਾਈਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਵਿਚ ਤਰੱਕੀ ਤੇ ਆਪਸੀ ਭਾਈਚਾਰਕ ਸਾਂਝ ਦੀ ਲਹਿਰ ਬਣੀ ਰਹੇ।