- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ: ਸੱਚਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਜੀਠਾ : ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਸਿਆਸੀ ਕਾਰਵਾਈ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਰਚਿਆਂ ਅਤੇ ਸਰਕਾਰੀ ਦਬਾਅ ਨਾਲ ਡਰਾਇਆ ਜਾਂ ਝੁਕਾਇਆ ਨਹੀਂ ਜਾ ਸਕਦਾ। ਭਗਵੰਤ ਪਾਲ ਸੱਚਰ ਨੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਕੇਂਦਰ ਸਰਕਾਰ ਤੋਂ ਲਗਾਤਾਰ ਸਵਾਲ ਪੁੱਛ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਆਗੂ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਗੱਲ ਕਰਦਾ ਹੈ ਤਾਂ ਉਸ ਦੀ ਆਵਾਜ਼ ਦਬਾਉਣ ਲਈ ਜਾਂਚ ਏਜੰਸੀਆਂ ਅਤੇ ਕੇਸਾਂ ਦਾ ਸਹਾਰਾ ਲੈਣਾ ਲੋਕਤੰਤਰ ਲਈ ਚਿੰਤਾਜਨਕ ਹੈ।